29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਡਾ. ਚੰਨੀ ਨੇ ਪਿੰਡ ਘੜੂੰਆਂ ਵਿਖੇ ਕੱਚੇ ਮਕਾਨਾਂ ਵਾਲੇ ਲਾਭਪਾਤਰੀਆਂ ਨੂੰ 6.50 ਕਰੋੜ ਤੋਂ ਵੱਧ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ <br/>

ਅਜੀਤ ਡੈਸਕ 10-12-2025
ਖਰੜ, 9 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਘੜੂੰਆਂ ਵਿਖੇ ਡਾ. ਚਰਨਜੀਤ ਸਿੰਘ ਚੰਨੀ ਨੇ ਕੱਚੇ ਮਕਾਨਾਂ ਵਾਲੇ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡਦਿਆਂ ਕਿਹਾ ਕਿ ਇਸ ਨਾਲ 261 ਪਰਿਵਾਰਾਂ ਦਾ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਹੋਵੇਗਾ | ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ ਘਰ ਬਣਾਉਣ ਲਈ ਲਗਪਗ 2.50 ਲੱਖ ਰੁ. ਦੀ ਸਹਾਇਤਾ ਰਾਸ਼ੀ ਬਿਨਾਂ ਕਿਸੇ ਭੇਦਭਾਵ ਤੋਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹਾ ਨਗਰ ਘੜੂੰਆਂ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਇੰਨੀ ਵੱਡੀ ਗਿਣਤੀ 'ਚ ਲੋੜਵੰਦ ਲੋਕਾਂ ਨੂੰ ਆਪਣਾ ਘਰ ਬਣਾਉਣ ਲਈ ਸਰਕਾਰੀ ਸਹਾਇਤਾ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਘੜੂੰਆਂ 'ਚ ਬਹੁਤ ਵੱਡੀ ਤਬਦੀਲੀ ਆਈ ਹੈ ਤੇ ਪਿੰਡ ਦੇ ਇਨਕਲਾਬੀ ਵਿਕਾਸ ਕਾਰਜ ਹੋਏ ਹਨ, ਜਦਕਿ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਪਿਛਲੀਆਂ ਸਰਕਾਰਾਂ ਵਲੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਕਿਹਾ ਕਿ 25 ਲੱਖ ਰੁ. ਦੀ ਲਾਗਤ ਨਾਲ ਪਾਂਡਵ ਸਰੋਵਰ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ, ਜਦਕਿ ਇਸ ਤੋਂ ਪਹਿਲਾਂ ਪਿੰਡ 'ਚ ਹੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ 50 ਲੱਖ ਰੁ. ਦੀ ਲਾਗਤ ਨਾਲ ਲਾਇਬ੍ਰੇਰੀ, ਆਂਗਣਵਾੜੀ ਸੈਂਟਰ ਤੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਸੀ | ਇਸੇ ਦੌਰਾਨ ਲਾਭਪਾਤਰੀਆਂ ਦੇ ਵੱਡੇ ਇਕੱਠ ਵਲੋਂ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਦਾ ਇਸ ਵੱਡੇ ਉਪਰਾਲੇ ਲਈ ਧੰਨਵਾਦ ਕੀਤਾ | ਇਸ ਮੌਕੇ ਸੀ. ਐਲ. ਟੀ. ਸੀ. ਪਰਮਿੰਦਰ ਕੌਰ, ਜੇ. ਈ. ਵਿਸ਼ਵਜੀਤ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਮਨਮੀਤ ਕੌਰ, ਸੀਨੀਅਰ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ, ਬਲਾਕ ਪ੍ਰਧਾਨ ਮਨਦੀਪ ਸਿੰਘ, ਵਾਈਸ ਪ੍ਰਧਾਨ ਰੀਆ, ਵਾਈਸ ਪ੍ਰਧਾਨ ਸੁਖਜੀਤ ਕੌਰ, ਕੌਂਸਲਰ ਅੰਮਿ੍ਤਪਾਲ ਸਿੰਘ, ਸ਼ਮਸ਼ੇਰ ਸਿੰਘ, ਜਸਵਿੰਦਰ ਕੌਰ, ਗਗਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਕੌਰ, ਜਸ਼ਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ (ਸਾਰੇ ਕੌਂਸਲਰ), ਨਰਿੰਦਰ ਸਿੰਘ ਨਿੰਦਾ, ਬੰਟੀ, ਹਰਦੀਪ ਸਿੰਘ, ਅਜੈਬ ਸਿੰਘ, ਚੇਅਰਮੈਨ ਮੋਹਨ ਸਿੰਘ, ਜਸਵੰਤ ਸਿੰਘ, ਬਲਾਕ ਪ੍ਰਧਾਨ ਮਨਦੀਪ ਸਿੰਘ, ਪਟਵਾਰੀ ਸੁਲੱਖਣ ਸਿੰਘ, ਦਲਜੀਤ ਸਿੰਘ ਤੇ ਜਸਵੰਤ ਸਿੰਘ ਸਮੇਤ ਖੇਤਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਪਿਓ-ਧੀ ਦੀ ਮੌਤ <br/> ਅਗਲੀ ਖ਼ਬਰ ਚੰਡੀਗੜ੍ਹ ਸਾਹਿਤ ਅਕਾਦਮੀ ਵਲੋਂ ਡਾ. ਕਰਨੈਲ ਸ਼ੇਰਗਿੱਲ ਦੀਆਂ ਪ੍ਰਸਿੱਧ ਕਿਤਾਬਾਂ 'ਲੌਕਡਾਊਨ ਅਲਫ਼ਾ ਤੇ ਲੌਕਡਾਊਨ ਇਨਫਿਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।