29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੜਕ ਹਾਦਸੇ 'ਚ ਪਿਓ-ਧੀ ਦੀ ਮੌਤ <br/>

ਅਜੀਤ ਡੈਸਕ 10-12-2025
ਜ਼ੀਰਕਪੁਰ, 9 ਦਸੰਬਰ (ਮਨਿੰਦਰ ਸਿੰਘ)-ਸੋਮਵਾਰ ਦੁਪਹਿਰ ਸਮੇਂ ਛੱਤ ਲਾਈਟ ਪੁਆਇੰਟ 'ਤੇ ਇਕ ਟਰੱਕ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਿਓ-ਧੀ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਰਮੇਸ਼ ਕੁਮਾਰ (55) ਤੇ ਉਸ ਦੀ ਧੀ ਸੁਮਿਤਾ (25) ਵਾਸੀ ਬਸੰਤ ਵਿਹਾਰ ਡੇਰਾਬੱਸੀ ਵਜੋਂ ਹੋਈ ਹੈ | ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਹਾਦਸੇ ਸੰਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਜ਼ੀਰਕਪੁਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਨੁਸਾਰ ਸੁਮਿਤਾ ਬਨੂੰੜ ਦੇ ਇਕ ਕਾਲਜ ਵਿਖੇ ਐਮ. ਬੀ. ਏ. ਦੀ ਪੜ੍ਹਾਈ ਕਰ ਰਹੀ ਸੀ | ਅੱਜ ਉਸ ਦਾ ਪੇਪਰ ਸੀ ਤੇ ਉਸ ਦਾ ਪਿਤਾ ਉਸ ਨੂੰ ਛੱਤ ਲਾਈਟ ਪੁਆਇੰਟ ਤੋਂ ਬਨੰੂੜ ਜਾਣ ਲਈ ਬੱਸ ਚੜ੍ਹਾਉਣ ਵਾਸਤੇ ਆਇਆ ਸੀ | ਉਸ ਦਾ ਪਿਤਾ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਖੇ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ | ਪੁਲਿਸ ਅਨੁਸਾਰ ਜਿਵੇਂ ਹੀ ਪਿਓ-ਧੀ ਮੋਟਰਸਾਈਕਲ 'ਤੇ ਛੱਤ ਲਾਈਟ ਪੁਆਇੰਟ ਦੇ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇਕ ਵੱਡੇ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਸੜਕ 'ਤੇ ਡਿੱਗ ਗਏ ਅਤੇ ਟਰੱਕ ਉਨ੍ਹਾਂ ਦੇ ਉੱਪਰੋਂ ਦੀ ਲੰਘ ਗਿਆ | ਹਾਦਸੇ ਦੀ ਸੂਚਨਾ ਮਿਲਣ 'ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਦੋਵਾਂ ਨੂੰ ਡੇਰਾਬੱਸੀ ਹਸਪਤਾਲ ਪਹੁੰਚਾਇਆ, ਜਿਥੇ ਕਿ ਉਨ੍ਹਾਂ ਦੀ ਮੌਤ ਹੋ ਗਈ | ਜਾਂਚ ਅਧਿਕਾਰੀ ਲਾਭ ਸਿੰਘ ਨੇ ਦੱਸਿਆ ਕਿ ਹਾਦਸਾ ਟਰੱਕ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ | ਫ਼ਿਲਹਾਲ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਕੱਟਣੀ ਪਈ ਲੱਤ, ਮਾਮਲਾ ਦਰਜ ਅਗਲੀ ਖ਼ਬਰ ਵਿਧਾਇਕ ਡਾ. ਚੰਨੀ ਨੇ ਪਿੰਡ ਘੜੂੰਆਂ ਵਿਖੇ ਕੱਚੇ ਮਕਾਨਾਂ ਵਾਲੇ ਲਾਭਪਾਤਰੀਆਂ ਨੂੰ 6.50 ਕਰੋੜ ਤੋਂ ਵੱਧ ਦੀ ਰਾਸ਼ੀ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।