29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਨੌਜਵਾਨ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 10-12-2025
ਜ਼ੀਰਕਪੁਰ, 9 ਦਸੰਬਰ (ਮਨਿੰਦਰ ਸਿੰਘ)-ਬਲਟਾਣਾ ਪੁਲਿਸ ਨੇ ਫ਼ਰਨੀਚਰ ਮਾਰਕੀਟ ਦੇ ਪਿੱਛੇ ਪਏ ਖਾਲੀ ਪਲਾਟ 'ਚੋਂ ਇਕ ਸ਼ੱਕੀ ਨੌਜਵਾਨ ਨੂੰ ਫੜ ਕੇ ਉਸ ਦਾ ਡੋਪ ਟੈਸਟ ਕਰਵਾਇਆ | ਡੋਪ ਟੈਸਟ 'ਚ ਇਹ ਨੌਜਵਾਨ ਮੋਰਫਿਨ, ਬੈਂਜੋਡਾਇਆਜ਼ੇਪੀਨ ਤੇ ਟਰਾਮਾਡੋਲ ਲਈ ਪਾਜ਼ੀਟਿਵ ਪਾਇਆ ਗਿਆ, ਜਿਸ ਕਾਰਨ ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ | ਮਾਮਲੇ ਸੰਬੰਧੀ ਬਲਟਾਣਾ ਚੌਕੀ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਵਨ ਕੁਮਾਰ ਪੁਲਿਸ ਟੀਮ ਸਮੇਤ ਫ਼ਰਨੀਚਰ ਮਾਰਕੀਟ, ਬਲਟਾਣਾ ਦੇ ਇਲਾਕੇ 'ਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨੀਰਜ ਮੰਗਲ ਵਾਸੀ ਆਨੰਦ ਵਿਹਾਰ ਬਲਟਾਣਾ, ਜੋ ਕਿ ਨਸ਼ਾ ਕਰਨ ਦਾ ਆਦੀ ਹੈ, ਮਾਰਕੀਟ ਦੇ ਪਿੱਛੇ ਖਾਲੀ ਪਲਾਟ 'ਚ ਖੜ੍ਹਾ ਹੈ | ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਨੂੰ ਦੇਖ ਕੇ ਨੌਜਵਾਨ ਫ਼ਰਾਰ ਹੋਣ ਲੱਗਾ, ਪਰ ਟੀਮ ਨੇ ਉਸ ਨੂੰ ਘੇਰ ਲਿਆ | ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ, ਪਰ ਸ਼ੱਕ ਦੇ ਚਲਦਿਆਂ ਉਸ ਦਾ ਸਿਵਲ ਹਸਪਤਾਲ ਫੇਜ਼-6 ਮੁਹਾਲੀ ਤੋਂ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ | ਰਿਪੋਰਟ ਮਿਲਣ 'ਤੇ ਪੁਲਿਸ ਨੇ ਨੌਜਵਾਨ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮੇਅਰ ਤੇ ਕਮਿਸ਼ਨਰ ਸੈਕਟਰ 27, 28 ਅਤੇ 29 'ਚ ਨਾਗਰਿਕ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦੀ ਜ਼ਮੀਨੀ ਪੱਧਰ 'ਤੇ ਲਿਆ ਜ... ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਕੱਟਣੀ ਪਈ ਲੱਤ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।