29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼੍ਰੋਮਣੀ ਅਕਾਲੀ ਦਲ ਨੂੰ ਬਲਾਕ ਸੰਮਤੀ ਚੋਣਾਂ 'ਚ ਭਰਵਾਂ ਹੁੰਗਾਰਾ ਮਿਲ ਰਿਹੈ-ਜਥੇ. ਕਾਲੇਵਾਲ <br/>

ਕਾਲੇਵਾਲ ਜ਼ੋਨ ਤੋਂ ਅਕਾਲੀ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪਿੰਡ ਵਾਸੀਆਂ ਤੇ ਸਮਰਥਕਾਂ ਨਾਲ ਜਥੇ. ਚਰਨਜੀਤ ਸਿੰਘ ਕਾਲੇਵਾਲ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 10-12-2025
ਕੁਰਾਲੀ, 9 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਨੂੰ ਬਲਾਕ ਸੰਮਤੀ ਚੋਣਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਪਿੰਡਾਂ 'ਚ ਆਮ ਆਦਮੀ ਪਾਰਟੀ, ਭਾਜਪਾ ਤੇ ਕਾਂਗਰਸ ਦਾ ਗ੍ਰਾਫ਼ ਕਾਫ਼ੀ ਹੇਠ ਡਿੱਗ ਚੁੱਕਾ ਹੈ | ਇਹ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇ. ਚਰਨਜੀਤ ਸਿੰਘ ਕਾਲੇਵਾਲ ਨੇ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ | ਇਸ ਲੜੀ ਤਹਿਤ ਕਾਲੇਵਾਲ ਜ਼ੋਨ ਤੋਂ ਪਾਰਟੀ ਉਮੀਦਵਾਰ ਬੀਬੀ ਬਲਜੀਤ ਕੌਰ ਦੇ ਹੱਕ 'ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇ. ਕਾਲੇਵਾਲ ਨੇ ਕਿਹਾ ਕਿ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਉਕਤ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਲਿਹਾਜ਼ਾ ਲੋਕ ਦੁਬਾਰਾ ਆਪਣੀ ਖੇਤਰੀ ਪਾਰਟੀ ਸ਼੍ਰੋਮ ਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਉਨ੍ਹਾਂ ਆਪਣੇ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਪਾਰਟੀ ਦੀ ਮਜ਼ਬੂਤੀ ਲਈ ਕਾਲੇਵਾਲ ਜ਼ੋਨ ਤੋਂ ਅਕਾਲੀ ਉਮੀਦਵਾਰ ਬੀਬੀ ਬਲਜੀਤ ਕੌਰ ਨੂੰ ਜਿਤਾਉਣ ਦੀ ਪੁਰਜ਼ੋਰ ਅਪੀਲ ਕੀਤੀ | ਇਸੇ ਦੌਰਾਨ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਜ਼ੋਨ ਦੇ ਪਿੰਡਾਂ 'ਚੋਂ ਭਰਵਾਂ ਹੁੰਗਰਾ ਮਿਲ ਰਿਹਾ ਹੈ ਤੇ ਜਿੱਤਣ ਉਪਰੰਤ ਪਿੰਡਾਂ ਦੇ ਵਿਕਾਸ ਲਈ ਉਹ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਵਲੋਂ ਜਿਥੇ ਜਥੇ. ਚਰਨਜੀਤ ਸਿੰਘ ਕਾਲੇਵਾਲ ਤੇ ਬੀਬੀ ਬਲਜੀਤ ਕੌਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਕਮਲਜੀਤ ਸਿੰਘ, ਸਤਵੀਰ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਰਣਧੀਰ ਸਿੰਘ ਕਾਲੇਵਾਲ ਤੇ ਮੇਹਰ ਸਿੰਘ ਕਾਲੇਵਾਲ ਸਮੇਤ ਹੋਰ ਮੁਹਤਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬੰਨੀ ਕੰਗ ਦੀ ਰਹਿਨੁਮਾਈ ਹੇਠ ਹਲਕਾ ਖਰੜ 'ਚ ਬਲਾਕ ਸੰਮਤੀ ਚੋਣਾਂ ਲਈ ਮੁਹਿੰਮ ਭਖੀ <br/> ਅਗਲੀ ਖ਼ਬਰ ਛੜਬੜ ਵਲੋਂ ਝਰਮੜੀ ਜ਼ੋਨ ਤੋਂ ਬਸਪਾ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।