ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਦਿਲਬਰ ਸਿੰਘ ਖੈਰਪੁਰ)-ਬਲਾਕ ਸੰਮਤੀ ਜ਼ੋਨ ਨੰ. 3 ਮਿਰਜ਼ਾਪੁਰ ਤੋਂ ਉਮੀਦਵਾਰ ਬੀਬੀ ਕਮਲਜੀਤ ਕੌਰ ਦੇ ਹੱਕ 'ਚ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵਲੋਂ ਚੋਣ ਪ੍ਰਚਾਰ ਕੀਤਾ | ਇਸ ਮੌਕੇ ਪਿੰਡ ਗੋਚਰ ਵਿਖੇ ਰਣਜੀਤ ਗਿੱਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਵੇਲੇ ਆਮ ਲੋਕਾਂ ਨੂੰ ਵਿਕਾਸ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵਿਕਾਸ ਤੇ ਖੁਸ਼ਹਾਲੀ ਪੱਖੋਂ ਦੇਸ਼ ਦੇ ਪਹਿਲੇ ਸੂਬਿਆਂ 'ਚ ਆਉਂਦਾ ਸੀ ਜੋ ਕਿ ਹੁਣ ਪਛੜ ਕੇ ਅਖੀਰਲੇ ਸੂਬਿਆਂ ਵਿਚ ਰਹਿ ਗਿਆ | ਦੂਜੇ ਪਾਸੇ ਜਿਸ ਸੂਬੇ 'ਚ ਭਾਜਪਾ ਦੀ ਸਰਕਾਰ ਹੈ, ਉਹ ਸੂਬੇ ਬੜੀ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ | ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਭਾਜਪਾ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ | ਇਸ ਮੌਕੇ ਲਖਬੀਰ ਸਿੰਘ, ਗੁਰਮੁੱਖ ਸਿੰਘ, ਗੁਰਬਚਨ ਸਿੰਘ, ਰਣਧੀਰ ਸਿੰਘ, ਸਾਬਕਾ ਸਰਪੰਚ ਕਿ੍ਸ਼ਨਾ ਦੇਵੀ, ਗੀਤੋ ਦੇਵੀ ਸਾਬਕਾ ਸਰਪੰਚ, ਜਸਵੀਰ ਸਿੰਘ, ਹਰਿੰਦਰ ਸਿੰਘ ਧਰਮ, ਰਾਜ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |