29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ-ਵਿਜੇ ਸ਼ਰਮਾ ਟਿੰਕੂ <br/>

ਅਜੀਤ ਡੈਸਕ 10-12-2025
ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਉਮੀਦਵਾਰ ਬਲਾਕ ਸੰਮਤੀ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਵੱਖ-ਵੱਖ ਪਿੰਡਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਭਰਵੀਂਆਂ ਚੋਣਾਂ ਮੀਟਿੰਗਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ | ਉਨ੍ਹਾਂ ਹਾਜ਼ਰੀਨਾਂ ਨੂੰ ਕਿਹਾ ਕਿ ਬੜੌਦੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਢਕੌਰਾਂ ਤੇ ਮਾਣਕਪੁਰ ਸ਼ਰੀਫ ਜ਼ੋਨ ਤੋਂ ਉਮੀਦਵਾਰ ਬਲਵਿੰਦਰ ਸਿੰਘ ਭੋਲਾ ਕਰਤਾਰਪੁਰ ਨੂੰ ਬਲਾਕ ਸੰਮਤੀ ਦੀਆਂ ਚੋਣਾਂ 'ਚ ਜਿੱਤਾ ਕੇ ਭੇਜਿਆ ਜਾਵੇ | ਉਨ੍ਹਾਂ ਕਿਹਾ ਕਿ ਅੱਜ ਲੋਕ ਮੌਜੂਦਾ 'ਆਪ' ਸਰਕਾਰ ਤੋਂ ਅੱਕ ਚੁੱਕੇ ਹਨ, ਜਿਸ ਨੇ ਪਿਛਲੇ ਚਾਰ ਸਾਲਾਂ 'ਚ ਪੰਜਾਬ ਦਾ ਵਿਕਾਸ ਨਹੀਂ ਕਰਵਾਇਆ | ਇਸ ਮੌਕੇ ਕਮਲਜੀਤ ਸਿੰਘ ਚਾਵਲਾ, ਮਦਨ ਸਿੰਘ ਮਾਣਕਪੁਰ, ਰਣਜੀਤ ਸਿੰਘ ਨਗਲੀਆਂ, ਹਰਨੇਕ ਸਿੰਘ ਤੱਕੀਪੁਰ ਤੇ ਸ਼ਮਿੰਦਰ ਸਿੰਘ ਬੜੌਦੀ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਚਾਹੀਦਾ ਹੈ | ਇਸ ਮੌਕੇ ਬਲਵੀਰ ਸਿੰਘ ਕਾਦੀਮਾਜਰਾ, ਬਹਾਦਰ ਸਿੰਘ ਸ਼ੇਖਪੁਰਾ, ਚੇਤ ਸਿੰਘ ਨੰਗਲ, ਗੁਰਦੇਵ ਸਿੰਘ ਪੱਲਣਪੁਰ, ਕੁਲਦੀਪ ਸਿੰਘ ਕਰਤਾਰਪੁਰ, ਬਲਦੇਵ ਸਿੰਘ ਸਰਪੰਚ, ਡਾ. ਅਮਰਜੀਤ ਸਿੰਘ, ਸਤਨਾਮ ਸਿੰਘ, ਜਗਦੀਸ਼ ਸਿੰਘ ਦੀਸ਼ਾ, ਕਰਨੈਲ ਸਿੰਘ ਕਰਤਾਰਪੁਰ ਤੇ ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੱਡਾ ਉਤਸ਼ਾਹ-ਹਰਜਿੰਦਰ ਸਿੰਘ ਬਲੌਂਗੀ <br/> ਅਗਲੀ ਖ਼ਬਰ ਭਾਜਪਾ ਆਗੂ ਵਲੋਂ ਝੰਜੇੜੀ ਜ਼ੋਨ ਤੋਂ ਪਾਰਟੀ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।