29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਯੁੱਧ ਨਸ਼ਿਆਂ ਵਿਰੁੱਧ ਨੇ 283ਵੇਂ ਦਿਨ 95 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 10-12-2025
ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਵਿਸ਼ੇਸ਼ ਆਪ੍ਰੇਸ਼ਨ 'ਓ. ਪੀ. ਐਸ. ਸੀਲ-23' ਚਲਾਇਆ | ਇਸ ਸੰਬੰਧੀ ਸਪੈਸ਼ਲ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲਿ੍ਹਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਤੇ ਯੂ. ਟੀ. ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 65 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਗਾਏ ਗਏ | ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ 'ਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸ. ਏ. ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਤੇ ਬਠਿੰਡਾ ਸ਼ਾਮਿਲ ਹਨ | ਆਪ੍ਰੇਸ਼ਨ ਦੌਰਾਨ ਸੂਬੇ ਵਿਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 234 ਵਾਹਨਾਂ ਦੇ ਚਲਾਨ ਕੀਤੇ ਗਏ ਤੇ 2 ਵਾਹਨਾਂ ਨੂੰ ਜ਼ਬਤ ਕੀਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਐਫ. ਆਈ. ਆਰਜ਼ ਵੀ ਦਰਜ ਕੀਤੀਆਂ ਤੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਨੂੰ 283ਵੇਂ ਦਿਨ ਵੀ ਜਾਰੀ ਰੱਖਦਿਆਂ 346 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ 'ਚ 68 ਐਫ. ਆਈ. ਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਨਾਲ, 283 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,864 ਹੋ ਗਈ ਹੈ | ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 1.5 ਕਿਲੋ ਹੈਰੋਇਨ, 429 ਗ੍ਰਾਮ ਅਫੀਮ, 6 ਕਿਲੋ ਗਾਂਜਾ, 21 ਕਿਲੋ ਭੁੱਕੀ ਅਤੇ 2.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿਚ ਛਾਪੇਮਾਰੀ ਕੀਤੀ ਤੇ 340 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ | ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
ਪਿਛਲੀ ਖ਼ਬਰ ਜ਼ੋਨ-2 ਖਿਜ਼ਰਾਬਾਦ ਤੋਂ ਆਜ਼ਾਦ ਉਮੀਦਵਾਰ ਜਸਮੀਤ ਕੌਰ ਦੇ ਹੱਕ 'ਚ ਭਰਵੀਂ ਇਕੱਤਰਤਾ ਅਗਲੀ ਖ਼ਬਰ ਐਂਟੀ-ਕੁਰੱਪਸ਼ਨ ਫਾਊਾਡੇਸ਼ਨ ਆਫ ਇੰਡੀਆ ਨੇ ਕੁਸ਼ਟ ਆਸ਼ਰਮ 'ਚ ਗਰਮ ਕੱਪੜੇ ਤੇ ਫਲ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।