29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜ਼ੋਨ-2 ਖਿਜ਼ਰਾਬਾਦ ਤੋਂ ਆਜ਼ਾਦ ਉਮੀਦਵਾਰ ਜਸਮੀਤ ਕੌਰ ਦੇ ਹੱਕ 'ਚ ਭਰਵੀਂ ਇਕੱਤਰਤਾ

ਅਜੀਤ ਡੈਸਕ 10-12-2025
ਮਾਜਰੀ, 9 ਦਸੰਬਰ (ਕੁਲਵੰਤ ਸਿੰਘ ਧੀਮਾਨ)-ਬਲਾਕ ਸੰਮਤੀ ਦੇ ਜ਼ੋਨ-2 ਖਿਜ਼ਰਾਬਾਦ ਤੋਂ ਆਜ਼ਾਦ ਉਮੀਦਵਾਰ ਜਸਮੀਤ ਕੌਰ ਦੇ ਹੱਕ 'ਚ ਖਿਜ਼ਰਾਬਾਦ ਵਿਖੇ ਭਰਵੀਂ ਇਕੱਤਰਤਾ ਸੱਦ ਕੇ ਸਥਾਨਕ ਪਤਵੰਤਿਆਂ ਵਲੋਂ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ | ਇਸ ਮੌਕੇ ਮਨਦੀਪ ਸਿੰਘ ਖਿਜ਼ਰਾਬਾਦ, ਰਾਣਾ ਕੁਸ਼ਲਪਾਲ, ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ, ਸਤਨਾਮ ਸਿੰਘ ਸੱਤਾ ਤੇ ਬਲਦੇਵ ਸਿੰਘ ਖਿਜ਼ਰਾਬਾਦ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਮੁੱਚੀਆਂ ਰਾਜਸੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ, ਜਿਸ ਦੇ ਚਲਦਿਆਂ ਖਿਜ਼ਰਾਬਾਦ ਦੇ ਵੋਟਰਾਂ ਨੇ ਫ਼ੈਸਲਾ ਕੀਤਾ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਜ਼ਾਦ ਉਮੀਦਵਾਰ ਬੀਬੀ ਜਸਮੀਤ ਕੌਰ ਦੇ ਹੱਕ 'ਚ ਭੁਗਤਿਆ ਜਾਵੇ | ਇਸੇ ਦੌਰਾਨ ਆਜ਼ਾਦ ਉਮੀਦਵਾਰ ਬੀਬੀ ਜਸਮੀਤ ਕੌਰ ਨੇ ਪਿੰਡ ਖਿਜ਼ਰਾਬਾਦ ਤੇ ਪਿੰਡ ਫ਼ਤਿਹਪੁਰ ਟੱਪਰੀਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਖੇਤਰ ਦੇ ਵਿਕਾਸ ਲਈ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਸੁਖਦੇਵ ਸਿੰਘ ਖਿਜ਼ਰਾਬਾਦ, ਲਖਵੀਰ ਸਿੰਘ ਪੰਚ ਖਿਜ਼ਰਾਬਾਦ, ਬਲਵੀਰ ਸਿੰਘ ਮੰਗੀ, ਕਿਸ਼ਨ ਸਿੰਘ ਪੰਚ, ਦਲਜੀਤ ਸਿੰਘ, ਗਿਆਨ ਸਿੰਘ, ਲਖਵਿੰਦਰ ਸਿੰਘ, ਪ੍ਰਦੀਪ ਰਾਣਾ, ਨੀਰਜ ਰਾਣਾ, ਵਿਜੇ ਰਾਣਾ, ਮਨਮੋਹਨ ਸਿੰਘ ਤੇ ਰਣਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਜੇ ਸ਼ਰਮਾ ਟਿੰਕੂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਨੇ 283ਵੇਂ ਦਿਨ 95 ਨਸ਼ਾ ਤਸਕਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।