29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਮਾਜ ਸੇਵਾ ਹੀ ਅੱਜ ਦੇ ਸਮੇਂ 'ਚ ਸਭ ਤੋਂ ਵੱਡੀ ਸੇਵਾ -ਅਵਿਨਾਸ਼ ਰਾਏ ਖੰਨਾ <br/>

ਸਮਾਗਮ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਖੱਤਰੀ ਸਭਾ ਖਰੜ ਦੇ ਪ੍ਰਧਾਨ ਵਿਨੋਦ ਕਪੂਰ ਤੇ ਹੋਰ ਅਹੁਦੇਦਾਰ | ਤਸਵੀਰ : ਗੁਰਮੁੱਖ ਸਿੰਘ ਮਾਨ <br/> 10-12-2025
ਖਰੜ, 9 ਦਸੰਬਰ (ਗੁਰਮੁੱਖ ਸਿੰਘ ਮਾਨ)-ਖੱਤਰੀ ਸਭਾ ਖਰੜ ਵਲੋਂ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਸਾਲਾਨਾ ਸਮਾਰੋਹ ਕਰਵਾਇਆ, ਜਿਸ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਖੱਤਰੀ ਸਭਾ ਖਰੜ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵਾ ਹੀ ਅੱਜ ਦੇ ਸਮੇਂ ਵਿਚ ਸਭ ਤੋਂ ਵੱਡੀ ਸੇਵਾ ਹੈ | ਇਸ ਮੌਕੇ ਸਟੇਜ਼ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਰਵਿੰਦਰ ਖੰਨਾ ਨੇ ਹਾਜ਼ਰੀਨਾਂ ਨੂੰ ਸਭਾ ਵਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ | ਅੰਤ 'ਚ ਸਭਾ ਦੇ ਪ੍ਰਧਾਨ ਵਿਨੋਦ ਕਪੂਰ ਨੇ ਕਿਹਾ ਕਿ ਸਭਾ ਵਲੋਂ ਹਮੇਸ਼ਾ ਹੀ ਸਮਾਜ ਸੇਵੀ ਕਾਰਜਾਂ 'ਚ ਵਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ | ਇਸ ਮੌਕੇ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ, ਸ਼ਸ਼ੀਪਾਲ ਜੈਨ, ਵਿਕਾਸ ਚੱਢਾ, ਨਰਿੰਦਰ ਰਾਣਾ, ਵਿਕਾਸ ਗਰਗ, ਪਿ੍ੰ. ਜਤਿੰਦਰ ਗੁਪਤਾ, ਵਿਨੀਤ ਜੈਨ ਕੌਂਸਲਰ, ਰਾਜਿੰਦਰ ਸਿੰਘ ਨੰਬਰਦਾਰ, ਸਾਬਕਾ ਕੌਂਸਲਰ ਜੈ ਭਗਵਾਨ ਸਿੰਗਲਾ ਤੇ ਮਾਸਟਰ ਮਲਕਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਤੇ ਖੱਤਰੀ ਸਭਾ ਦੇ ਆਗੂ ਤੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੈਮਰਾਕ ਸਕੂਲ ਖਰੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਡੇਰਾਬੱਸੀ ਵਿਖੇ ਐਸ. ਬੀ. ਪੀ. ਦੇ ਮੰਗਲਮ ਟਾਵਰ ਦੀ 12ਵੀਂ ਮੰਜ਼ਿਲ ਦੇ ਡਕ 'ਚ ਅਚਾਨਕ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।