ਖਰੜ, 9 ਦਸੰਬਰ (ਗੁਰਮੁੱਖ ਸਿੰਘ ਮਾਨ)-ਸ਼ੈਮਰਾਕ ਸਕੂਲ ਸੈਕਟਰ-127 ਖਰੜ ਵਲੋਂ ਸਕੂਲ ਕੈਂਪਸ ਵਿਖੇ ਸਾਲਾਨਾ ਸਮਾਰੋਹ ਕਰਵਾਇਆ | ਇਸ ਮੌਕੇ ਸਭ ਤੋਂ ਪਹਿਲਾਂ ਸਕੂਲ ਦੇ ਡਾਇਰੈਕਟਰ ਸੁਖਬੀਰ ਸਿੰਘ ਬੇਦੀ ਤੇ ਹਰਮਨਦੀਪ ਸਿੰਘ ਬੇਦੀ ਦਾ ਸਕੂਲ ਦੇ ਵਿਦਿਆਰਥੀਆਂ ਵਲੋਂ ਸਵਾਗਤ ਕੀਤਾ | ਸਮਾਰੋਹ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਅਤੇ ਗਣੇਸ਼ ਵੰਦਨਾ ਨਾਲ ਹੋਈ, ਉਪਰੰਤ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ 'ਚ ਡਾਂਸ, ਸੰਗੀਤ, ਨਾਟਕ, ਕਵਿਤਾਵਾਂ ਤੇ ਵੱਖ-ਵੱਖ ਕਲਾਤਮਿਕ ਗਤੀਵਿਧੀਆਂ ਸ਼ਾਮਿਲ ਸਨ | ਇਸ ਤੋਂ ਬਾਅਦ ਸਕੂਲ ਪਿ੍ੰ. ਗੁਰਮੀਤ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਖਬੀਰ ਸਿੰਘ ਬੇਦੀ ਵਲੋਂ ਵੀ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ | ਇਸ ਮੌਕੇ ਸਕੂਲ ਕੋਆਰਡੀਨੇਟਰ ਨਵਜੋਤ ਕੌਰ ਸਮੇਤ ਸਕੂਲ ਦਾ ਸਮੁੱਚਾ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |