18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਲਗਾਈ <br/>

ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜ ਆਬ ਫਾਈਨ ਆਰਟਸ ਸੁਸਾਇਟੀ ਵਲੋਂ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਦੇ ਸਹਿਯੋਗ ਨਾਲ ਸੁਸਾਇਟੀ ਦੇ ਸਰਪ੍ਰਸਤ ਹਰਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜਾਰੀ ਚਿੱਤਰ ਪ੍ਰਦਰਸ਼ਨੀ ਅੱਜ ਸਮਾਪਤ ਹੋ ਗਈ | ਇਸ ਪ੍ਰਦਰਸ਼ਨੀ 'ਚ ਪੰਜਾਬ ਦੇ 28 ਨਾਮਵਰ ਚਿੱਤਰਕਾਰਾਂ ਦੇ ਚਿੱਤਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ | ਇਸ ਪ੍ਰਦਰਸ਼ਨੀ ਦੇ ਆਖਰੀ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਉਨ੍ਹਾਂ ਪੰਜਾਬ ਦੇ 28 ਨਾਮਵਰ ਚਿੱਤਰਰਕਾਰਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਚਿੱਤਰਾਂ ਰਾਹੀਂ ਉਸ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ, ਜੋ ਕਿ ਅਸੀਂ ਕਥਾਵਾਚਕ ਪਾਸੋਂ ਸੁਣਦੇ ਹਾਂ ਜਾਂ ਸਾਖੀਆਂ/ਇਤਿਹਾਸਕ ਪੁਸਤਕਾਂ 'ਚ ਪੜ੍ਹਦੇ ਹਾਂ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਕਾਲ ਨਾਲ ਸੰਬੰਧਤ ਚਿੱਤਰ ਬਾਕਮਾਲ ਹਨ |
ਇਸ ਮੌਕੇ ਮੁੱਖ ਸੇਵਾਦਾਰ ਪੰਜ ਆਬ ਸੁਸਾਇਟੀ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਪ੍ਰਦਰਸ਼ਨੀ 'ਚ ਪੁੱਜੇ ਅਧਿਕਾਰੀਆਂ ਅਤੇ ਸੰਗਤਾਂ ਨਾਲ ਚਿੱਤਰਾਂ ਦੇ ਇਤਿਹਾਸ ਬਾਬਤ ਗੱਲਬਾਤ ਕੀਤੀ | ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਸਿੰਘ ਸੋਹੀ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ |

ਪਿਛਲੀ ਖ਼ਬਰ ਸੀ. ਆਈ. ਏ. ਟੀਮ ਵਲੋਂ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀ ਕਾਬੂ <br/> ਅਗਲੀ ਖ਼ਬਰ ਅਦਾਲਤ ਨੇ ਪਿੰਡ ਬਲਿਆਲੀ ਦੇ ਦਿਲਬਰ ਸਿੰਘ ਨੂੰ 8 ਸਾਲ ਕੈਦ ਦੀ ਸਜ਼ਾ ਸੁਣਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।