18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਦਾਲਤ ਨੇ ਪਿੰਡ ਬਲਿਆਲੀ ਦੇ ਦਿਲਬਰ ਸਿੰਘ ਨੂੰ 8 ਸਾਲ ਕੈਦ ਦੀ ਸਜ਼ਾ ਸੁਣਾਈ <br/>

ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਕਪਿਲ ਵਧਵਾ)-15 ਸਾਲ ਪੁਰਾਣੇ ਰਤਨ ਸਿੰਘ ਦੀ ਹੱਤਿਆ ਮਾਮਲੇ ਵਿਚ ਸੀ. ਬੀ. ਆਈ. ਅਦਾਲਤ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਪਿੰਡ ਬਲਿਆਲੀ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਦੇ ਭਰਾ ਦਿਲਬਰ ਸਿੰਘ ਨੂੰ 8 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦਿਲਬਰ ਸਿੰਘ ਨੂੰ ਆਈ. ਪੀ. ਸੀ. ਦੀ ਧਾਰਾ 304 ਤਹਿਤ ਦੋਸ਼ੀ ਕਰਾਰ ਦਿੰਦਿਆਂ ਉਸ 'ਤੇ 25 ਹਜ਼ਾਰ ਰੁ. ਜ਼ੁਰਮਾਨਾ ਵੀ ਲਗਾਇਆ ਹੈ | ਜ਼ਿਕਰਯੋਗ ਹੈ ਕਿ ਇਹ ਮਾਮਲਾ 18 ਦਸੰਬਰ 2010 ਦਾ ਹੈ, ਜਦੋਂ ਖਰੜ ਖੇਤਰ ਅਧੀਨ ਪੈਂਦੇ ਪਿੰਡ ਬਲਿਆਲੀ ਵਿਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਈ ਤਕਰਾਰ ਹਿੰਸਕ ਝਗੜੇ ਵਿਚ ਤਬਦੀਲ ਹੋ ਗਈ ਸੀ | ਇਸ ਦੌਰਾਨ ਦੋਵਾਂ ਪੱਖਾਂ ਵਲੋਂ ਗੋਲੀਆਂ ਚੱਲੀਆਂ ਸਨ, ਜਿਸ ਵਿਚ ਰਤਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, ਜਦਕਿ ਦੂਜੇ ਪਾਸੇ ਕੁਲਵੰਤ ਸਿੰਘ ਅਤੇ ਦਿਲਬਰ ਸਿੰਘ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਸਨ | ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਇਹ ਗੱਲ ਸਾਬਿਤ ਹੋਈ ਕਿ ਵਾਰਦਾਤ ਸਮੇਂ ਦਿਲਬਰ ਸਿੰਘ ਦੀ ਭੂਮਿਕਾ ਅਪਰਾਧਿਕ ਰਹੀ, ਜਦਕਿ ਸਾਬਕਾ ਸਰਪੰਚ ਕੁਲਵੰਤ ਸਿੰਘ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਜਤਿੰਦਰ ਸਿੰਘ ਨੂੰ ਅਦਾਲਤ ਨੇ ਬੀਤੇ ਸ਼ਨਿੱਚਰਵਾਰ ਨੂੰ ਉਨ੍ਹਾਂ 'ਤੇ ਲੱਗੇ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ | ਅਦਾਲਤ ਨੇ ਇਹ ਵੀ ਧਿਆਨ ਵਿਚ ਰੱਖਿਆ ਕਿ ਦਿਲਬਰ ਸਿੰਘ ਇਸ ਮਾਮਲੇ ਵਿਚ ਪਹਿਲਾਂ ਹੀ ਲਗਭਗ ਸਵਾ ਛੇ ਸਾਲ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਕੱਟ ਚੁੱਕਾ ਹੈ | ਇਸ ਲਈ ਇਸਨੂੰ ਬਾਕੀ ਰਹਿੰਦੀ ਸਜ਼ਾ ਕੱਟਣ ਦੇ ਹੁਕਮ ਸੁਣਾਏ ਗਏ ਹਨ |

ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਚਕੂਲਾ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਟ੍ਰੈਫਿਕ ਪੁਲਿਸ ਵਲੋਂ ਐਡਵਾਇਜ਼ਰੀ ਜ... ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਸੰਮੇਲਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।