19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਕਿ੍ਸਮਿਸ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਕਿ੍ਸਮਿਸ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵੱਖ-ਵੱਖ ਪ੍ਰਕਾਰ ਦੀਆਂ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਸੀ | ਇਸ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀ ਜਿਥੇ ਸੈਂਟਾ ਕਲਾਜ਼ ਦੀਆਂ ਪੌਸ਼ਾਕਾਂ ਪਹਿਨ ਕੇ ਆਏ, ਉਥੇ ਹੀ ਪੂਰੇ ਸਕੂਲ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਸੀ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪ੍ਰਭੂ ਯਿਸ਼ੂ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਾਨਵਤਾ ਪੱਖੀ ਸਿੱਖਿਆਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ 'ਜਿੰਗਲ ਬੈੱਲ' ਤੇ 'ਵਿਸ਼ ਮੀ ਮੈਰੀ ਕਿ੍ਸਮਿਸ' ਵਰਗੇ ਗੀਤ ਬਹੁਤ ਹੀ ਸੁਰੀਲੇ ਅੰਦਾਜ਼ 'ਚ ਗਾਏ, ਜਿਨ੍ਹਾਂ ਦੀ ਹਾਜ਼ਰ ਮਹਿਮਾਨਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਪ੍ਰਭੂ ਯਿਸ਼ੂ ਦੇ ਜਨਮ ਦੇ ਦਿ੍ਸ਼ ਨੂੰ ਦਰਸਾਉਣ ਲਈ ਸਕੂਲ 'ਚ ਇਕ ਵਿਸ਼ੇਸ਼ ਪਿੰਡ ਦਾ ਸੈੱਟ ਵੀ ਤਿਆਰ ਕੀਤਾ ਗਿਆ ਸੀ | ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਕਿ੍ਸਮਿਸ ਟ੍ਰੀ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਤੋਹਫ਼ਿਆਂ ਨਾਲ ਸਜਾਇਆ | ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਜੇ. ਐੱਸ. ਕੇਸਰ ਨੇ ਵਿਦਿਆਰਥੀਆਂ ਦੀ ਬਿਹਤਰੀਨ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਕਿ੍ਸਮਿਸ ਦੀ ਵਧਾਈ ਦਿੱਤੀ ਅਤੇ ਨਾਲ ਹੀ ਨੇਕੀ ਦੇ ਰਾਹ 'ਤੇ ਚੱਲਣ ਦਾ ਸੱਦਾ ਦਿੱਤਾ | ਅੰਤ 'ਚ ਸਕੂਲ ਪਿ੍ੰ. ਸੂਚੀ ਗਰੋਵਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਫਰੈਂਡਜ਼ ਸਪੋਰਟਸ ਤੇ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਨੇ ਦੋ ਰੋਜ਼ਾ ਖੇਡ ਮੇਲਾ ਕਰਵਾਇਆ <br/> ਅਗਲੀ ਖ਼ਬਰ ਗਮਾਡਾ ਵਲੋਂ ਸਿੰਗਲ ਵਿੰਡੋ 'ਤੇ ਡਿਜੀਟਲ ਭੁਗਤਾਨ ਦੀ ਸਹੂਲਤ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।