20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਿ੍ਸਮਸ ਦੀਆਂ ਵਧਾਈਆਂ

ਅਜੀਤ ਡੈਸਕ 25-12-2025
ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਯਾਦ ਵਿਚ ਕਿ੍ਸਮਸ ਦੇ ਖੁਸ਼ੀ ਭਰੇ ਮੌਕੇ 'ਤੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀਆਂ ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ | ਕਿ੍ਸਮਸ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿਚ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ, ਆਪਣੀਆਂ ਭਾਸ਼ਾਵਾਂ, ਸੱਭਿਆਚਾਰ ਤੇ ਧਰਮਾਂ ਦੀ ਅਮੀਰ ਵਿਰਾਸਤ ਦੇ ਨਾਲ, ਹਮੇਸ਼ਾ ਦੁਨੀਆ ਨੂੰ ਸ਼ਾਂਤੀਪੂਰਨ ਸਹਿ-ਹੋਂਦ ਤੇ ਸਦਭਾਵਨਾਪੂਰਨ ਜੀਵਨ ਦਾ ਸੱਚਾ ਸੰਦੇਸ਼ ਦਿੰਦਾ ਰਿਹਾ ਹੈ | ਕਟਾਰੀਆ ਨੇ ਕਿਹਾ, 'ਇਸ ਪਵਿੱਤਰ ਮੌਕੇ 'ਤੇ, ਆਓ ਅਸੀਂ ਪ੍ਰਭੂ ਯਿਸੂ ਮਸੀਹ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਅਪਣਾਉਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰੀਏ' |
ਪਿਛਲੀ ਖ਼ਬਰ ਚੰਡੀਗੜ੍ਹ 'ਚ ਪ੍ਰਾਚੀ ਦੀਕਸ਼ਿਤ ਤੇ ਸੰਯੁਕਤ ਰਾਜ ਅਮਰੀਕਾ ਦੇ ਇਕ ਸਮੂਹ ਵਲੋਂ ਕੱਥਕ ਪੇਸ਼ਕਾਰੀਆਂ ਨਾਲ ਦਰਸ਼ਕ ਮੋਹੇ... ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ 3300 ਖ਼ਾਲੀ ਸੈਂਕਸ਼ਨ ਪੋਸਟਾਂ ਅਧੀਨ ਵਿਭਾਗ 'ਚ ਜਲਦੀ ਪੱਕਾ ਕਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।