20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

'ਯੁੱਧ ਨਸ਼ਿਆਂ ਵਿਰੁੱਧ' ਦੇ 298ਵੇਂ ਦਿਨ ਪੰਜਾਬ ਪੁਲਿਸ ਵਲੋਂ 3.7 ਕਿੱਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 25-12-2025
ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕਰਕੇ 122 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 298 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,639 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3.7 ਕਿਲੋ ਹੈਰੋਇਨ, 1 ਕਿਲੋ ਅਫੀਮ, 467 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,670 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 325 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ.)-ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਪੀ. ਜੀ. ਆਈ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਤੇ ਸੀ.ਆਰ. ਪੀ.ਐੱਫ. ਵਿਚਕਾਰ ਹੋਇਆ ਸਮਝੌਤਾ ਸੀ.ਯੂ. ਫੋਰਸ ਦੇ ਜਵਾਨਾਂ ਦੇ ਬੱਚਿਆਂ ਨੂੰ ਸਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।