10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਅਜੀਤ ਡੈਸਕ 26-12-2025
ਜ਼ੀਰਕਪੁਰ, 25 ਦਸੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਹੋਣ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਨਿਸ਼ਾਂਤ ਰਾਣਾ ਵਾਸੀ ਬਾਦਲ ਕਾਲੋਨੀ ਜ਼ੀਰਕਪੁਰ ਨੇ ਦੱਸਿਆ ਕਿ ਬੀਤੀ 8 ਦਸੰਬਰ ਨੂੰ ਰਾਤ ਦੇ 8.30 ਵਜੇ ਉਸ ਨੇ ਆਪਣੀ ਸਵਿਫਟ ਕਾਰ ਨੰ. ਪੀ. ਬੀ. 70 ਬੀ 8948 ਆਪਣੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ | ਅਗਲੇ ਦਿਨ ਜਦੋਂ ਸਵੇਰੇ 10 ਵਜੇ ਦੇ ਕਰੀਬ ਉਸ ਨੇ ਘਰ ਦੇ ਬਾਹਰ ਆ ਕੇ ਵੇਖਿਆ ਤਾਂ ਕਾਰ ਆਪਣੀ ਥਾਂ ਤੋਂ ਗਾਇਬ ਸੀ | ਉਸ ਨੇ ਆਪਣੇ ਪੱਧਰ 'ਤੇ ਕਾਰ ਦੀ ਕਾਫ਼ੀ ਭਾਲ ਕੀਤੀ, ਪਰ ਉਸ ਨੂੰ ਕੋਈ ਸੁਰਾਗ ਨਹੀਂ ਮਿਲਿਆ | ਭਾਲ ਕਰਨ ਤੋਂ ਬਾਅਦ ਉਸ ਨੂੰ ਲੱਗਾ ਕਿ ਉਸ ਦੀ ਕਾਰ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਇਸ ਤੋਂ ਬਾਅਦ ਉਸ ਨੇ ਜ਼ੀਰਕਪੁਰ ਥਾਣੇ ਵਿਖੇ ਜਾ ਕੇ ਕਾਰ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ | ਪੁਲਿਸ ਨੇ ਜਾਂਚ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' 299ਵੇਂ ਦਿਨ 115 ਨਸ਼ਾ ਤਸਕਰ ਗਿ੍ਫ਼ਤਾਰ ਅਗਲੀ ਖ਼ਬਰ ਐਸ. ਜੀ. ਪੀ. ਸੀ. 328 ਸਰੂਪਾਂ ਦੇ ਮਸਲੇ 'ਤੇ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ 'ਤੇ ਕਾਰਵਾਈ ਲਈ ਸਰਕਾਰ ਦਾ ਸਹਿਯੋਗ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।