09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਠੰਢ ਦੇ ਬਾਵਜੂਦ ਪ੍ਰਾਇਮਰੀ ਤੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀ ਵਰਦੀਆਂ ਦੀ ਉਡੀਕ 'ਚ-ਜੀ. ਟੀ. ਯੂ.

ਅਜੀਤ ਡੈਸਕ 26-12-2025
ਐੱਸ. ਏ. ਐੱਸ. ਨਗਰ, 25 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੀ 'ਆਪ' ਸਰਕਾਰ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਸੀ ਤੇ ਇਸ ਸਮੇਂ ਪੰਜਾਬ ਭਰ ਵਿਚ ਕੜਾਕੇ ਦੀ ਠੰਢ ਪੂਰੇ ਜ਼ੋਬਨ 'ਤੇ ਹੈ, ਪਰ ਸਿੱਖਿਆ ਮੰਤਰੀ ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਸਕੂਲਾਂ 'ਚ ਸੈਸ਼ਨ ਦੇ 9 ਮਹੀਨੇ ਖ਼ਤਮ ਹੋਣ ਮਗਰੋਂ ਵੀ ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ 'ਚ ਅਸਫ਼ਲ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ. ਯੂ.) ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਪ੍ਰੀ-ਪ੍ਰਾਇਮਰੀ, ਬੀ. ਸੀ. ਵਰਗ ਦੇ ਲੜਕਿਆਂ ਅਤੇ ਜਨਰਲ ਕੈਟਾਗਰੀ ਦੇ ਬੱਚਿਆਂ ਨੂੰ ਵਰਦੀਆਂ ਦੇਣ ਦੇ ਪੈਸੇ ਹੁਣ ਤੱਕ ਸਰਕਾਰ ਨੇ ਖ਼ਜ਼ਾਨਾ ਦਫ਼ਤਰਾਂ ਰਾਹੀਂ ਰੋਕੇ ਹੋਏ ਹਨ | ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਦੁਕਾਨਾਂ ਤੋਂ ਅਧਿਆਪਕਾਂ ਨੇ ਵਰਦੀਆਂ ਦੇ ਬਿੱਲ ਤੇ ਕੁਟੇਸ਼ਨਾਂ ਲਈਆਂ ਹਨ, ਉਹ ਦੁਕਾਨਦਾਰ ਬਿਨਾਂ ਪੇਮੈਂਟ ਤੋਂ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਰਹੇ | ਆਗੂਆਂ ਨੇ ਕਿਹਾ ਕਿ ਪੌਣੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਸਿੱਖਿਆ ਮੰਤਰੀ ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ ਤੇ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਏ ਹਨ | ਉਨ੍ਹਾਂ ਮੰਗ ਕੀਤੀ ਕਿ ਕੜਾਕੇ ਦੀ ਠੰਢ ਨੂੰ ਦੇਖਦੇ ਹੋਏ ਸਰਕਾਰ ਨੂੰ ਬੱਚਿਆਂ ਨੂੰ ਜਲਦ ਵਰਦੀਆਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ | ਇਸ ਮੌਕੇ ਹਰਪ੍ਰੀਤ ਧਰਮਗੜ੍ਹ, ਅਮਰੀਕ ਸਿੰਘ ਮਟੌਰ, ਸੁਖਜਿੰਦਰ ਬਾਸਮਾਂ, ਮਨਜੀਤ ਸਿੰਘ, ਬਲਜੀਤ ਸਿੰਘ, ਵਰਿੰਦਰ ਕੁਮਾਰ, ਸੋਹਣ ਸਿੰਘ, ਗੁਰਬੀਰ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਗੁਲਜੀਤ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਕੁਰਾਲੀ, ਵੇਦ ਪ੍ਰਕਾਸ਼, ਮਨਜੀਤ ਸਿੰਘ, ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਚੁੰਬਰ, ਬਲਜੀਤ ਸਿੰਘ, ਸ਼ਮਸ਼ੇਰ ਸਿੰਘ ਤੇ ਮਨੋਜ ਕੁਮਾਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਲਾਂਪੁਰ ਵਿਖੇ ਕਤਲ ਹੋਏ ਨੌਜਵਾਨ ਦਾ ਮਾਮਲਾ ਪੁਲਿਸ ਨੇ ਸੁਲਝਾਇਆ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।