09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਪਹਿਲਕਦਮੀ ਸਦਕਾ ਦੁਕਾਨਦਾਰਾਂ ਦਾ ਧਰਨਾ ਸਮਾਪਤ <br/>

ਮੁਹਾਲੀ ਦੇ ਫੇਜ਼-3ਬੀ2 ਵਿਖੇ ਲਗਾਏ ਗਏ ਧਰਨੇ 'ਚ ਪੁੱਜ ਕੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕਰਦੇ ਹੋਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ | ਅਜੀਤ ਤਸਵੀਰ <br/> 26-12-2025
ਐੱਸ. ਏ. ਐੱਸ. ਨਗਰ, 25 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਸਥਾਨਕ ਫੇਜ਼-3ਬੀ2 ਦੀ ਮਾਰਕੀਟ 'ਚ ਪਾਰਕਿੰਗ ਏਰੀਆ ਅੰਦਰ ਅਣਅਧਿਕਾਰਤ ਤੌਰ 'ਤੇ ਲੱਗ ਰਹੀਆਂ ਰੇਹੜੀਆਂ-ਫੜ੍ਹੀਆਂ ਦੇ ਖ਼ਿਲਾਫ਼ ਦੁਕਾਨਦਾਰਾਂ ਵਲੋਂ ਲਗਾਏ ਜਾ ਰਹੇ ਧਰਨੇ ਵਾਲੇ ਸਥਾਨ 'ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕੀਤਾ | ਇਸੇ ਦੌਰਾਨ ਉਨ੍ਹਾਂ ਵਲੋਂ ਸਹਾਇਕ ਕਮਿਸ਼ਨਰ ਨਗਰ ਨਿਗਮ ਮਨਪ੍ਰੀਤ ਸਿੰਘ ਨੂੰ ਵੀ ਮੌਕੇ 'ਤੇ ਸੱਦਿਆ ਗਿਆ, ਜਿਨ੍ਹਾਂ ਦੀ ਹਾਜ਼ਰੀ 'ਚ ਮਸਲੇ ਨੂੰ ਤੁਰੰਤ ਹੱਲ ਕਰਵਾਇਆ ਗਿਆ | ਮਾਮਲੇ ਦੇ ਨਿਪਟਾਰੇ ਉਪਰੰਤ ਦੁਕਾਨਦਾਰਾਂ ਨੇ ਧਰਨਾ ਸਮਾਪਤ ਕਰ ਦਿੱਤਾ ਤੇ ਆਪਣੀਆਂ ਦੁਕਾਨਾਂ ਖੋਲ੍ਹ ਲਈਆਂ | ਇਸ ਮੌਕੇ ਵਿਨੀਤ ਵਰਮਾ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਪਾਰਕਿੰਗ ਏਰੀਆ 'ਚ ਲੱਗ ਰਹੀਆਂ ਅਣਅਧਿਕਾਰਤ ਰੇਹੜੀਆਂ-ਫੜ੍ਹੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਤਾਂ ਜੋ ਮਾਰਕੀਟ ਦੀ ਸੁਚੱਜੀ ਕਾਰਗੁਜ਼ਾਰੀ ਤੇ ਵਪਾਰ 'ਤੇ ਕੋਈ ਮਾੜਾ ਅਸਰ ਨਾ ਪਵੇ | ਇਸ ਮੌਕੇ ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਮਾਰਕੀਟ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਖਿਲ ਭਾਰਤੀ ਗਾਹਕ ਪੰਚਾਇਤ ਮੁਹਾਲੀ ਕੰਜ਼ਿਊਮਰ ਵੈੱਲਫ਼ੇਅਰ ਆਰਗੇਨਾਈਜ਼ੇਸ਼ਨ ਨੇ ਮਨਾਇਆ ਰਾਸ਼ਟਰੀ ਉਪਭੋਗਤਾ ਦਿਵਸ ਅਗਲੀ ਖ਼ਬਰ ਮੁੱਲਾਂਪੁਰ ਵਿਖੇ ਕਤਲ ਹੋਏ ਨੌਜਵਾਨ ਦਾ ਮਾਮਲਾ ਪੁਲਿਸ ਨੇ ਸੁਲਝਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।