09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗ਼ਰੀਬਾਂ ਲਈ ਕਾਂਗਰਸ ਵਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਭਾਜਪਾ ਨੇ ਬੰਦ ਕਰਨਾ ਸ਼ੁਰੂ ਕੀਤਾ-ਬੰਨੀ ਕੰਗ <br/>

ਖਰੜ ਵਿਖੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ | ਤਸਵੀਰ : ਜੰਡਪੁਰੀ <br/> 26-12-2025
ਖਰੜ, 25 ਦਸੰਬਰ (ਜੰਡਪੁਰੀ)-ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸੰਮਤੀ ਮੈਂਬਰਾਂ ਤੇ ਕਾਂਗਰਸੀ ਵਰਕਰਾਂ ਦੇ ਸਹਿਯੋਗ ਨਾਲ ਪਿੰਡਾਂ 'ਚ ਮਗਨਰੇਗਾ ਸਕੀਮ ਦੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਤੇ ਯੂਥ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਕਿਹਾ ਕਿ ਕੇਂਦਰ 'ਚ ਕਾਂਗਰਸ ਦੀ ਸਰਕਾਰ ਸਮੇਂ ਗ਼ਰੀਬ ਲੋਕਾਂ ਨੂੰ ਰੁਜ਼ਗਾਰ ਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਸਨ, ਪਰ ਮੌਜੂਦ ਕੇਂਦਰ ਦੀ ਭਾਜਪਾ ਸਰਕਾਰ ਇਕ-ਇਕ ਕਰਕੇ ਇਨ੍ਹਾਂ ਸਹੂਲਤਾਂ ਨੂੰ ਬੰਦ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਰਾਹੀਂ ਗ਼ਰੀਬ ਲੋਕਾਂ ਨੂੰ ਰੁਜ਼ਗਾਰ ਮਿਲਦਾ ਸੀ, ਪਰ ਹੁਣ ਕੇਂਦਰ ਸਰਕਾਰ ਨੇ ਇਸ 'ਤੇ ਕਈ ਪ੍ਰਕਾਰ ਦੀਆਂ ਸ਼ਰਤਾਂ ਲਗਾ ਕੇ ਗ਼ਰੀਬਾਂ ਦਾ ਗਲਾ ਘੁੱਟ ਦਿੱਤਾ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸਤੀਸ਼ ਸੇਠੀ, ਐਡਵੋਕੇਟ ਬੇਅੰਤ ਸਿੰਘ ਤੇ ਗੁਰਜੀਤ ਬਿੱਲਾ ਖਰੜ ਸਮੇਤ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਿ੍ਸਮਸ ਤੇ ਨਵੇਂ ਸਾਲ ਨੂੰ ਲੈ ਕੇ ਪੁਲਿਸ ਨੇ ਏ. ਐਸ. ਪੀ. ਦੀ ਅਗਵਾਈ ਹੇਠ ਸ਼ਹਿਰ 'ਚ ਕੱਢਿਆ ਫਲੈਗ ਮਾਰਚ <br/> ਅਗਲੀ ਖ਼ਬਰ ਅਖਿਲ ਭਾਰਤੀ ਗਾਹਕ ਪੰਚਾਇਤ ਮੁਹਾਲੀ ਕੰਜ਼ਿਊਮਰ ਵੈੱਲਫ਼ੇਅਰ ਆਰਗੇਨਾਈਜ਼ੇਸ਼ਨ ਨੇ ਮਨਾਇਆ ਰਾਸ਼ਟਰੀ ਉਪਭੋਗਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।