28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਿਹਤ ਵਿਭਾਗ ਨੇ ਜਨਤਕ ਥਾਵਾਂ 'ਤੇ ਤੰਬਾਕੂ ਵੇਚਣ ਅਤੇ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ

ਅਜੀਤ ਡੈਸਕ 03-06-2025

ਭੁੱਚੋ ਮੰਡੀ, 2 ਜੂਨ (ਪਰਵਿੰਦਰ ਸਿੰਘ ਜੌੜਾ)-ਸਿਵਲ ਸਰਜਨ ਬਠਿੰਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗੀ ਕਰਮਚਾਰੀਆਂ ਵਲੋਂ ਜਨਤਕ ਥਾਵਾਂ 'ਤੇ ਤੰਬਾਕੂ ਵੇਚਣ ਅਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਵਿਭਾਗ ਦੇ ਬੁਲਾਰੇ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਸਥਾਨਕ ਸ਼ਹਿਰ ਅਤੇ ਨਜ਼ਦੀਕੀ ਖੇਤਰ ਵਿਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਤੰਬਾਕੂ ਦੇ ਮਨੁੱਖੀ ਸਿਹਤ 'ਤੇ ਮਾੜੇ ਪ੍ਰਭਾਵ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਜਨਤਕ ਥਾਵਾਂ 'ਤੇ ਤੰਬਾਕੂ ਦੇ ਸੇਵਨ ਦੀ ਮਨਾਹੀ ਬਾਰੇ ਦੱਸਿਆ ਗਿਆ | ਉਨ੍ਹਾਂ ਦੁਕਾਨਦਾਰਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਵੇਚਣ ਅਤੇ ਖ਼ਰੀਦਣ 'ਤੇ ਪਾਬੰਧੀ ਦੇ ਬੋਰਡ ਲਾਉਣ ਲਈ ਕਿਹਾ | ਜਿਨ੍ਹਾਂ ਦੁਕਾਨਾਂ 'ਤੇ ਇਨ੍ਹਾਂ ਨਿਰਦੇਸ਼ਾਂ ਸੰਬੰਧੀ ਕਮੀਆਂ ਸਨ, ਦੇ ਵੀ ਚਲਾਨ ਕੱਟੇ ਗਏ ਅਤੇ ਅੱਗੇ ਤੋਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ | ਇਸ ਮੌਕੇ ਸਿਹਤ ਸੁਪਰਵਾਈਜ਼ਰ ਬਲਵੀਰ ਸਿੰਘ, ਕਿ੍ਸ਼ਨ ਲਾਲ, ਅਜੇ ਕੁਮਾਰ, ਸਰਬਜੀਤ ਸਿੰਘ, ਸੁਰਜੀਤ ਸਿੰਘ ਅਤੇ ਹੋਰ ਕਰਮਚਾਰੀ ਸ਼ਾਮਲ ਸਨ |

ਪਿਛਲੀ ਖ਼ਬਰ ਟਰਾਂਸਫ਼ਾਰਮਰ ਚੋਰੀਆਂ ਨੇ ਕਿਸਾਨਾਂ ਅਤੇ ਬਿਜਲੀ ਮੁਲਾਜ਼ਮਾਂ ਨੂੰ ਵਖ਼ਤ ਪਾਇਆ ਅਗਲੀ ਖ਼ਬਰ ਕੁੱਟਮਾਰ ਕਰਨ, ਭੰਨ ਤੋੜ ਅਤੇ ਧਮਕੀਆਂ ਦੇਣ ਦੇ ਮਾਮਲੇ ਤਹਿਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।