29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਤਾਪ ਘਰ ਬਣਾਂਵਾਲਾ ਅੱਗੇ ਰੋਸ ਪ੍ਰਦਰਸ਼ਨਾਂ 'ਤੇ ਮਨਾਹੀ

ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਸ.ਰਿ.)-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਅਕਸਰ ਹੀ ਵੱਖ-ਵੱਖ ਜਥੇਬੰਦੀਆਂ ਵਲੋਂ ਤਾਪ ਘਰ ਬਣਾਂਵਾਲੀ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜਾਈ 'ਚ ਵਿਘਨ ਪੈਣ ਦੇ ਨਾਲ ਹੀ ਥਰਮਲ ਪਲਾਂਟ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ | ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਸਰਕਾਰੀ ਸਕੂਲ ਨੰਗਲ ਕਲਾਂ 'ਚ 7 ਰੋਜ਼ਾ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਅਧਿਆਪਕਾ ਮਨੀਸ਼ਾ ਕੱਕੜ ਮਿਸਿਜ਼ ਇੰਡੀਆ ਗਲੈਮ ਲਾਈਟ ਮੁਕਾਬਲੇ 'ਚੋਂ ਫ਼ਸਟ ਰਨਰਅੱਪ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।