29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ 'ਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੀਆਂ ਵਿਦਿਆਰਥਣਾਂ ਮੋਹਰੀ

ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦੇ ਬੀ.ਐੱਸ.ਸੀ. (ਐਫ.ਟੀ.) ਭਾਗ ਤੀਜਾ, ਸਮੈਸਟਰ ਪੰਜਵਾਂ ਦੇ ਨਤੀਜੇ 'ਚ ਚੰਗੇ ਅੰਕ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ | <br/> 03-06-2025
ਬਠਿੰਡਾ, 2 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਬੀ.ਐੱਸ.ਸੀ. (ਐਫ.ਟੀ.) ਭਾਗ ਤੀਜਾ, ਸਮੈਸਟਰ ਪੰਜਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ¢ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮ.ਡੀ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਇਸ ਸ਼ਾਨਦਾਰ ਨਤੀਜੇ ਉੱਪਰ ਕਾਲਜ ਦੇ ਪਿ੍ੰਸੀਪਲ ਅਤੇ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿੱਤਾ ਮੁਖੀ ਕੋਰਸਾਂ ਨੂੰ ਤਰਜੀਹ ਦੇਣਾ ਅੱਜ ਦੀ ਮੁੱਖ ਲੋੜ ਹੈ¢ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਨਤੀਜੇ ਉੱਪਰ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਕੋਰਸ ਕਰਕੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਤਮ ਨਿਰਭਰ ਹੋ ਕੇ ਆਪਣੇ ਲਈ ਖ਼ੁਦ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੇ ਹਨ ¢ ਇਸ ਕੋਰਸ ਦੀ ਦੇਸ਼-ਵਿਦੇਸ਼ ਵਿਚ ਬਹੁਤ ਮੰਗ ਹੈ ਅਤੇ ਸਰਕਾਰੀ ਖੇਤਰ ਵਿਚ ਵੀ ਇਸ ਕੋਰਸ ਦੀ ਮੰਗ ਵਧੇਰੇ ਹੈ ¢ ਸਰਕਾਰ ਵਲੋਂ ਬਾਰ੍ਹਵੀਂ ਕਲਾਸਾਂ ਤੱਕ ਸਕੂਲਾਂ ਵਿਚ ਅਪੈ੍ਰਲ ਦਾ ਵਿਸ਼ਾ ਲਾਜ਼ਮੀ ਕੀਤਾ ਗਿਆ ਹੈ, ਜੋ ਕਿ ਸਿਲਾਈ ਕਢਾਈ ਨਾਲ ਸੰਬੰਧਿਤ ਹੈ ¢ ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਵੇਂ ਸਮੈਸਟਰ ਦੇ ਐਲਾਨੇ ਨਤੀਜੇ ਵਿਚ ਵਿਦਿਆਰਥਣ ਰਮਨਦੀਪ ਕੌਰ ਨੇ 83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਵਨੀਤ ਕੌਰ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਖੁਸ਼ਕਿਰਨਪ੍ਰੀਤ ਕੌਰ ਨੇ 78 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ¢ ਸੰਸਥਾ ਦੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕਨੂੰਰ ਅਤੇ ਪ੍ਰਸ਼ਾਸਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਨੇ ਸ਼ੁੱਭ ਇੱਛਾਵਾਂ ਦਿੱਤੀਆਂ ¢
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਨਸ਼ਾ ਛੁਡਾਊ ਕੇਂਦਰ ਤੇ ਓਟ ਕਲੀਨਿਕ ਦਾ ਦੌਰਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।