29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

14 ਸਾਲਾ ਨਾਬਾਲਗ ਲੜਕਾ ਅਗਵਾ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 03-06-2025
ਬਠਿੰਡਾ, 2 ਜੂਨ (ਪੱਤਰ ਪ੍ਰੇਰਕ)-ਬਠਿੰਡਾ ਸ਼ਹਿਰ ਦੇ ਲਾਲ ਸਿੰਘ ਬਸਤੀ ਵਿਚ ਇੱਕ ਅਣਪਛਾਤੇ ਵਿਅਕਤੀ ਨੇ 14 ਸਾਲਾ ਨਾਬਾਲਗ ਬੱਚੇ ਨੂੰ ਅਗਵਾ ਕਰ ਲਿਆ | ਬੱਚੇ ਦੇ ਪਰਿਵਾਰ ਵਲੋਂ ਕੀਤੀ ਗਈ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਕੈਨਾਲ ਕਾਲੋਨੀ ਵਿਚ ਦਰਜ ਕਰਵਾਏ ਬਿਆਨ 'ਚ ਲਾਲ ਸਿੰਘ ਬਸਤੀ ਬਠਿੰਡਾ ਦੀ ਰਹਿਣ ਵਾਲੀ ਸੁਖਜੀਤ ਕੌਰ ਨੇ ਦੱਸਿਆ ਕਿ ਉਸ ਦਾ 14 ਸਾਲਾ ਪੁੱਤਰ ਏਕਮਨੂਰ ਸਿੰਘ 15 ਮਈ ਨੂੰ ਰੋਜ਼ਾਨਾ ਵਾਂਗ ਘਰੋਂ ਕੰਮ 'ਤੇ ਗਿਆ ਸੀ, ਪਰ ਵਾਪਸ ਨਹੀਂ ਆਇਆ | ਪੀੜਤਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਉਸ ਦੇ ਪੁੱਤਰ ਨੂੰ ਅਗਵਾ ਕਰ ਲਿਆ ਹੈ | ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੀੜ੍ਹਤ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਰਿੰਦਰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨੂੰ ਪਾਰਟੀ ਵਲੋਂ ਨਾਲ ਖੜ੍ਹੇ ਰਹਿਣ ਦਾ ਦਿੱਤਾ ਭ... ਅਗਲੀ ਖ਼ਬਰ ਆਦਰਸ਼ ਸਕੂਲ ਭੁਪਾਲ ਦੇ ਕਰਮਚਾਰੀਆਂ ਦੀ ਹਾਜ਼ਰੀ ਦੇ ਮੁੱਦੇ ਨੂੰ ਲੈ ਕੇ ਵਫ਼ਦ ਸਿੱਖਿਆ ਅਧਿਕਾਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।