29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਭਾਜਪਾ ਆਗੂ ਬੀਬਾ ਪਰਮਪਾਲ ਕੌਰ ਨੇ ਨਰਿੰਦਰਦੀਪ ਸਿੰਘ ਨਨੂੰ ਦੀ ਮੌਤ 'ਤੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਅਜੀਤ ਡੈਸਕ 03-06-2025
ਗੋਨਿਆਣਾਂ, 2 ਜੂਨ (ਲਛਮਣ ਦਾਸ ਗਰਗ)-ਪਿਛਲੇ ਕੁਝ ਦਿਨ ਪਹਿਲਾ ਸ਼ਹਿਰ ਦੇ ਨੌਜਵਾਨ ਅਧਿਆਪਕ ਨਰਿੰਦਰਦੀਪ ਸਿੰਘ ਨਨੂੰ ਦੀ ਸੀਆਈਏ ਸਟਾਫ਼ ਬਠਿੰਡਾ-2 ਵਲੋਂ ਦਿੱਤੇ ਗਏ ਤਸੀਹਿਆਂ ਨਾਲ ਮੌਤ ਹੋ ਚੁੱਕੀ ਸੀ | ਬੀਬੀ ਪਰਮਪਾਲ ਕੌਰ ਭਾਜਪਾ ਆਗੂ ਪੀੜਤ ਪਰਿਵਾਰ ਨੂੰ ਮਿਲਣ ਲਈ ਪਹੁੰਚੇ | ਉਨ੍ਹਾਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਇਸ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਾਂ | ਉਨ੍ਹਾਂ ਕਿਹਾ ਕਿ ਪੁਲਿਸ ਨੇ ਗੈਰ-ਕਾਨੂੰਨੀ ਤੌਰ 'ਤੇ ਅਗਵਾ ਕਰ ਲਿਆ ਸੀ ਅਤੇ ਬਾਅਦ ਵਿਚ ਤਸੀਹੇ ਦੇ ਕੇ ਮਾਰ ਦਿੱਤਾ ਗਿਆ ਸੀ, ਅਸਲ ਵਿਚ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਕੋਈ ਸਥਿਤੀ ਨਹੀਂ ਹੈ | ਬੀਬਾ ਨੇ ਕਿਹਾ ਕਿ ਸਭ ਕੁੱਝ ਸਰਕਾਰ ਦੇ ਹੱਥੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵੀ ਸਰਕਾਰ ਲਈ ਇੱਕ ਪੂਰੀ ਤਰ੍ਹਾਂ ਖੇਡ ਬਣ ਗਈ ਹੈ | ਉਨ੍ਹਾਂ ਕਿਹਾ ਕਿ ਪਿੰਡ ਭਾਈ ਬਖਤੌਰ ਵਿਚ ਵੀ ਇੱਕ ਨੌਜਵਾਨ ਨੂੰ ਨਸ਼ਾ ਤਸਕਰਾਂ ਨੇ ਬੇਰਹਿਮੀ ਨਾਲ ਕੁੱਟਿਆ ਹੈ | ਸੂਬੇ ਵਿਚ ਅਮਨ ਅਮਾਨ ਨਾਮ ਦੀ ਕੋਈ ਚੀਜ਼ ਨਹੀ ਹੈ, ਇੱਥੇ ਜੰਗਲ ਰਾਜ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਵਰਕਰ ਅਤੇ ਸ਼ਹਿਰ ਨਿਵਾਸੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਫਲੈਟ ਬਣਾਉਣ ਦਾ ਝਾਂਸਾ ਦੇ ਕੇ ਠੱਗੇ 2 ਲੱਖ 65 ਹਜ਼ਾਰ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਰਿੰਦਰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨੂੰ ਪਾਰਟੀ ਵਲੋਂ ਨਾਲ ਖੜ੍ਹੇ ਰਹਿਣ ਦਾ ਦਿੱਤਾ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।