ਬਠਿੰਡਾ, 20 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਲਵਰ ਓਕਸ ਸਕੂਲ ਡੱਬਵਾਲੀ ਰੋਡ, ਬਠਿੰਡਾ ਵਿਖੇ ਜਮਾਤ ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ ਮਿਸ ਬਰਨਿੰਦਰ ਪਾਲ ਸੇਖੋਂ ਨੇ ਸ਼ਿਰਕਤ ਕੀਤੀ | ਪ੍ਰਦਰਸ਼ਨੀ ਦਾ ਆਗਾਜ਼ ਵਿਦਿਆਰਥੀਆਂ ਨੇ ਇਕ ਨਾਚ ਪੇਸ਼ ਕਰਕੇ ਕੀਤਾ | ਪ੍ਰਦਰਸ਼ਨੀ ਨੂੰ ਦੇਖਣ ਲਈ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ | ਜਿਸ ਦੌਰਾਨ ਵਿਦਿਆਰਥੀਆਂ ਨੇ ਹਿੰਦੀ, ਪੰਜਾਬੀ, ਅੰਗਰੇਜ਼ੀ, ਗਣਿਤ, ਵਿਗਿਆਨ, ਸਮਾਜਿਕ ਸਿੱਖਿਆ, ਆਰਟ ਅਤੇ ਕੰਪਿਊਟਰ ਵਿਸ਼ਿਆਂ ਨਾਲ ਸੰਬੰਧਿਤ ਮਾਡਲ ਤਿਆਰ ਕੀਤੇ ਹੋਏ ਸਨ ਅਤੇ ਉਨ੍ਹਾਂ ਸੰਬੰਧੀ ਵਿਦਿਆਰਥੀਆਂ ਨੇ ਆਪਣੇ ਵਿਚਾਰ ਦਰਸ਼ਕਾਂ ਨਾਲ ਸਾਂਝੇ ਕਰਦੇ ਹੋੲੈ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ | ਇਸ ਦੇ ਨਾਲ ਵਿਦਿਆਰਥੀਆਂ ਨੇ ਪੰਜਾਬ ਦੇ ਸਭਿਆਚਾਰ ਅਤੇ ਉੜੀਸਾ ਦੇ ਸਭਿਆਚਾਰ ਨੂੰ ਦਰਸਾਉਂਦਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ | ਮੁੱਖ ਮਹਿਮਾਨ ਨੇ ਪ੍ਰਦਰਸ਼ਨੀ ਨੂੰ ੂ ਦੇਖਦਿਆਂ ਕਿਹਾ ਕਿ ਵਿਗਿਆਨ ਅਤੇ ਗਣਿਤ ਅਜਿਹੇ ਵਿਸ਼ੇ ਹਨ, ਜੋ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਨਾਲ ਜੁੜੇ ਹੋਏ ਹਨ | ਉਨ੍ਹਾਂ ਨੇ ਵਿਦਿਆਰਥੀਆਂ ਦੀ ਰਚਨਾਤਮਿਕ ਕਲਾ ਦੀ ਪ੍ਰਸ਼ੰਸਾ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ |
ਸਿਲਵਰ ਓਕਸ ਸਕੂਲ ਬਠਿੰਡਾ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀ <br/>
ਅਜੀਤ ਡੈਸਕ
21-07-2025