04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗਿ੍ਫ਼ਤਾਰ <br/>

ਅਜੀਤ ਡੈਸਕ 21-07-2025
ਬਠਿੰਡਾ, 20 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ ਨਸ਼ੇ 'ਤੇ ਨੱਥ ਪਾਉਣ ਲਈ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਇਲਾਕੇ ਵਿਚੋਂ 28.8 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿੰਨ੍ਹਾਂ ਦੇ ਖ਼ਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਏ ਹੈ | ਥਾਣਾ ਸਿਵਲ ਲਾਇਨ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਭਾਗੂ ਰੋਡ ਤੋਂ ਰੁਪਿੰਦਰ ਕੌਰ ਵਾਸੀ ਭਾਗੂ ਰੋਡ ਅਤੇ ਸਵਰਨਜੀਤ ਸਿੰਘ ਵਾਸੀ ਪਿੰਡ ਰਾਜੋਆਣਾ ਜ਼ਿਲ੍ਹਾ ਮੋਗਾ ਤੋਂ 8.80 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਦੋਵਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿੰਨ੍ਹਾਂ ਦੇ ਖ਼ਿਲਾਫ਼ ਥਾਣਾ ਸਿਵਲ ਲਾਇਨ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਸੀਆਈ-2 ਨੇ ਦੱਸਿਆ ਕਿ ਉਨ੍ਹਾਂ ਵਲੋਂ ਬੀੜ ਤਲਾਬ ਤੋਂ ਰਮਨਦੀਪ ਸਿੰਘ ਵਾਸੀ ਬੀੜ ਤਲਾਬ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਿਸ ਦੇ ਖ਼ਿਲਾਫ਼ ਥਾਣਾ ਸਦਰ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ 7 ਸਾਲ ਪਹਿਲਾਂ ਦਰਜ ਹੋਏ ਐਕਸਾਈਜ਼ ਐਕਟ ਦੇ ਮਾਮਲੇ 'ਚੋਂ 2 ਬਰੀ <br/> ਅਗਲੀ ਖ਼ਬਰ ਸਿਲਵਰ ਓਕਸ ਸਕੂਲ ਬਠਿੰਡਾ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।