04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਸ਼ਵਨੀ ਸ਼ਰਮਾ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ- ਨਕੱਈ

ਅਜੀਤ ਡੈਸਕ 21-07-2025
ਮਾਨਸਾ, 20 ਜੁਲਾਈ (ਵਿ.ਪ੍ਰਤੀ)- ਭਾਰਤੀ ਜਨਤਾ ਪਾਰਟੀ ਵਲੋਂ ਅਸ਼ਵਨੀ ਸ਼ਰਮਾ ਨੂੰ ਮੁੜ ਚੌਥੀ ਵਾਰ ਪੰਜਾਬ ਪ੍ਰਦੇਸ਼ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਜ਼ਮੀਨ ਨਾਲ ਜੁੜੇ ਇਨਸਾਨ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਵਰਕਰਾਂ 'ਚ ਉਤਸ਼ਾਹ ਹੈ | ਨਕੱਈ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਆਮ ਵਰਕਰ ਤੋਂ ਲੈ ਕੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੱਕ ਦਾ ਸਫ਼ਰ ਪਾਰ ਕੀਤਾ ਹੈ | ਉਹ ਇਕ ਨਿਡਰ, ਮਿਹਨਤੀ ਅਤੇ ਜਨ ਆਧਾਰ ਵਾਲੇ ਆਗੂ ਹਨ, ਜਿਨ੍ਹਾਂ ਦੀ ਅਗਵਾਈ 'ਚ ਭਾਜਪਾ ਹੋਰ ਬੁਲੰਦੀਆਂ ਹਾਸਲ ਕਰੇਗੀ |

ਪਿਛਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਬਠਿੰਡਾ ਵਿਖੇ 'ਗਿਆਨ ਪ੍ਰਦਰਸ਼ਨੀ' <br/> ਅਗਲੀ ਖ਼ਬਰ ਮਠਿਆਈਆਂ ਦੀ ਦੁਕਾਨ 'ਚ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।