05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਰਸਾਤੀ ਬਿਮਾਰੀਆਂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਅਜੀਤ ਡੈਸਕ 21-07-2025
ਮਾਨਸਾ, 20 ਜੁਲਾਈ (ਵਿ.ਪ੍ਰਤੀ)- ਬਰਸਾਤੀ ਮੌਸਮ ਦੇ ਮੱਦੇਨਜ਼ਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹਾ ਵਾਸੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿਚ ਮੱਖੀ, ਮੱਛਰ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਦਾ ਮੁੱਖ ਕਾਰਨ ਪਾਣੀ ਦਾ ਦੂਸ਼ਿਤ ਹੋਣਾ ਹੈ | ਦੂਸ਼ਿਤ ਪਾਣੀ ਦੇ ਸੇਵਨ ਨਾਲ ਦਸਤ, ਉਲਟੀਆਂ, ਪੇਚਸ਼, ਪੀਲੀਆ ਅਤੇ ਟਾਈਫ਼ਾਈਡ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ | ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਦੱਸਿਆ ਕਿ ਪੀਣ ਵਾਲਾ ਪਾਣੀ ਹਮੇਸ਼ਾ ਸਾਫ਼ ਸਰੋਤਾਂ ਤੋਂ ਲਿਆ ਜਾਵੇ ਅਤੇ ਪਾਣੀ ਨੂੰ ਪੁਣ ਕੇ, ਉਬਾਲ ਕੇ ਠੰਢਾ ਕਰਕੇ ਪੀਣਾ ਯਕੀਨੀ ਬਣਾਇਆ ਜਾਵੇ, ਫਾਸਟ ਫੂਡ, ਜ਼ਿਆਦਾ ਤਲੀਆਂ ਹੋਈਆਂ ਚੀਜ਼ਾਂ ਅਤੇ ਬਾਜ਼ਾਰ ਦੇ ਖਾਣੇ ਖਾਣ ਤੋਂ ਪ੍ਰਹੇਜ ਕੀਤਾ ਜਾਵੇ, ਤਾਜ਼ੀਆਂ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕੀਤਾ ਜਾਵੇ, ਘਰਾਂ ਦੇ ਆਲੇ ਦੁਆਲੇ ਅਤੇ ਟੁੱਟੇ ਫੁੱਟੇ ਬਰਤਨਾਂ 'ਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ |

ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਵਿਧਾਇਕ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਬਠਿੰਡਾ ਵਿਖੇ 'ਗਿਆਨ ਪ੍ਰਦਰਸ਼ਨੀ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।