05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭਾਕਿਯੂ (ਡਕੌਂਦਾ) ਵਲੋਂ ਪਿੰਡ ਕਾਹਨਗੜ੍ਹ ਇਕਾਈ ਦਾ ਗਠਨ <br/>

ਅਜੀਤ ਡੈਸਕ 21-07-2025
ਬਰੇਟਾ, 20 ਜੁਲਾਈ (ਮੰਡੇਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡ ਕਾਹਨਗੜ੍ਹ ਇਕਾਈ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਜੱਗਾ ਸਿੰਘ ਨੂੰ ਪ੍ਰਧਾਨ, ਨਿੱਕਾ ਸਿੰਘ ਸੀਨੀਅਰ ਮੀਤ ਪ੍ਰਧਾਨ, ਟੇਕ ਸਿੰਘ ਜਨਰਲ ਸਕੱਤਰ, ਪੂਰਨ ਸਿੰਘ ਖ਼ਜ਼ਾਨਚੀ, ਚਮਕੌਰ ਸਿੰਘ ਤੇ ਹਰਬੰਸ ਸਿੰਘ ਮੀਤ ਪ੍ਰਧਾਨ ਚੁਣੇ ਗਏ ਜਦਕਿ 17 ਕਾਰਜਕਾਰਨੀ ਕਮੇਟੀ ਮੈਂਬਰ ਬਣਾਏ ਗਏ | ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ, ਭਗਵਾਨ ਸਿੰਘ ਕਾਹਨਗੜ੍ਹ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਪੰਜਾਬ ਸਰਕਾਰ ਲੈਂਡ ਪੁਲਿੰਗ ਨੀਤੀ ਤਹਿਤ ਖੋਹਣ ਲੱਗੀ ਹੈ, ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 24 ਅਗਸਤ ਨੂੰ ਲੁਧਿਆਣਾ ਵਿਖੇ ਪੰਜਾਬ ਪੱਧਰੀ ਕਿਸਾਨ ਪੰਚਾਇਤ ਹੋਵੇਗੀ, ਜਿਸ ਵਿਚ ਕਿਸਾਨ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸੰਗਠਨ ਕਮੇਟੀ ਨੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ <br/> ਅਗਲੀ ਖ਼ਬਰ ਨੇਕੀ ਫਾਊਾਡੇਸ਼ਨ ਵਲੋਂ ਲਗਾਏ ਵਣ ਮੇਲੇ 'ਚ ਲੋਕਾਂ ਨੂੰ 16 ਹਜ਼ਾਰ ਬੂਟੇ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।