05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਬੁੱਧ ਰਾਮ ਨੇ ਪਿੰਡ ਅੱਕਾਂਵਾਲੀ 'ਚ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 21-07-2025
ਮਾਨਸਾ, 20 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਪੜਾਅਵਾਰ ਪਿੰਡਾਂ/ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਫ਼ੰਡਾਂ ਆਦਿ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ | ਇਹ ਦਾਅਵਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਪਿੰਡ ਅੱਕਾਂਵਾਲੀ ਵਿਖੇ 2 ਕਰੋੜ 60 ਲੱਖ ਦੀ ਲਾਗਤ ਵਾਲੇ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇੱਥੇ ਵਾਟਰ ਵਰਕਸ ਬਣਾਇਆ ਜਾਵੇ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਦੇ ਹੰਭਲੇ ਸਦਕਾ ਇਹ ਕਾਰਜ ਸੰਭਵ ਹੋ ਸਕਿਆ ਹੈ | ਉਨ੍ਹਾਂ ਆਖਿਆ ਕਿ ਪੰਜਾਬ ਦੀ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਸਕਦਾ ਸਰਕਾਰ ਵਲੋਂ ਲੋਕ ਭਲਾਈ ਨੀਤੀਆਂ ਵੀ ਲਿਆਂਦੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਇਹ ਮੰਗ ਪੂਰੀ ਹੋਣ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ | ਇਸ ਮੌਕੇ ਰਣਜੀਤ ਸਿੰਘ ਫਰੀਦਕੇ, ਐਸ.ਡੀ.ਓ ਕਰਮਜੀਤ ਸਿੰਘ, ਜੇ.ਈ. ਕਰਮਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ, ਸਰਪੰਚ, ਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੇਰੁਜ਼ਗਾਰਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਮੋਰਚਾ 14 ਅਗਸਤ ਤੋਂ <br/> ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸੰਗਠਨ ਕਮੇਟੀ ਨੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।