05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬੇਅਦਬੀਆਂ ਦੇ ਮਾਮਲੇ 'ਤੇ ਸਿਆਸਤ ਨਹੀਂ ਸਹੀ ਜਾਂਚ ਹੋਵੇ- ਸਾਹਨੀ

ਅਜੀਤ ਡੈਸਕ 21-07-2025
ਬੁਢਲਾਡਾ, 20 ਜੁਲਾਈ (ਸਵਰਨ ਸਿੰਘ ਰਾਹੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਕੱਲੇ ਸਿੱਖ ਕੌਮ ਦੇ ਹੀ ਨਹੀਂ ਸਗੋਂ ਸਮੁੱਚੀ ਲੁਕਾਈ ਦੇ ਸਤਿਕਾਰ ਯੋਗ ਸ਼ਬਦ ਗੁਰੂ ਹਨ, ਜਿਸ ਦਾ ਸਭਨਾਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਅਜਿਹੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਜਨਤਾ ਦੇ ਕਟਹਿਰੇ ਵਿਚ ਲਿਆਉਣੇ ਚਾਹੀਦੇ ਹਨ | ਇਹ ਵਿਚਾਰ ਯੂਥ ਅਕਾਲੀ ਦਲ ਦੇ ਆਗੂ ਤਨਜੋਤ ਸਿੰਘ ਸਾਹਨੀ ਨੇ ਇੱਥੇ ਪ੍ਰਗਟਾਉਂਦਿਆਂ ਕਿਹਾ ਕਿ ਬੇਅਦਬੀਆਂ ਦੇ ਮਸਲੇ 'ਤੇ ਸਿਆਸਤ ਬੰਦ ਹੋਣੀ ਚਾਹੀਦੀ ਹੈ ਅਤੇ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰਨਾਂ ਧਰਮਾਂ ਦੇ ਗ੍ਰੰਥਾਂ ਪ੍ਰਤੀ ਸਤਿਕਾਰ ਤੇ ਸ਼ਰਧਾ ਭਾਵਨਾ ਦਿਖਾਉਂਦਿਆਂ ਪਿਛਲੇ ਸਮਿਆਂ ਦੌਰਾਨ ਹੋਈਆਂ ਇਨ੍ਹਾਂ ਬੇਅਦਬੀਆਂ ਪਿੱਛੇ ਕਾਰਨਾਂ ਅਤੇ ਅਜਿਹਾ ਕਰਵਾਉਣ ਵਾਲੇ ਲੋਕਾਂ ਨੂੰ ਨੰਗਾ ਕਰਨਾ ਚਾਹੀਦਾ ਹੈ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਕੁਰਹਿਤ ਨਾ ਕਰ ਸਕੇ | ਸਾਹਨੀ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ 'ਚ ਹੋਈ ਚਰਚਾ ਦੌਰਾਨ ਉਜਾਗਰ ਹੋਏ ਤੱਥਾਂ ਦੀ ਵੀ ਜਾਂਚ ਹੋਵੇ |

ਪਿਛਲੀ ਖ਼ਬਰ ਅਮਨਦੀਪ ਸਿੰਘ ਦਸੌਂਦੀਆ ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।