05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਮਨਦੀਪ ਸਿੰਘ ਦਸੌਂਦੀਆ ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ <br/>

ਅਜੀਤ ਡੈਸਕ 21-07-2025
ਮਾਨਸਾ, 20 ਜੁਲਾਈ (ਰਾਵਿੰਦਰ ਸਿੰਘ ਰਵੀ)- ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਚੋਣ ਇੱਥੇ ਸੂਬਾ ਪ੍ਰਧਾਨ ਲੱਖਾ ਸਿੰਘ ਸੰਗਰ ਅਤੇ ਸੂਬਾ ਤਾਲਮੇਲ ਸਕੱਤਰ ਅਜੇ ਕੁਮਾਰ ਸਾਸੀ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਹੋਈ ਚੋਣ 'ਚ ਅਮਨਦੀਪ ਸਿੰਘ ਦਸੌਂਦੀਆ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਜਦਕਿ ਜਸਵੀਰ ਸਿੰਘ ਮੀਤ ਪ੍ਰਧਾਨ, ਗੁਰਮੀਤ ਸਿੰਘ ਝੇਰੀਆਵਾਲੀ ਸਕੱਤਰ, ਮਨਦੀਪ ਸਿੰਘ ਕੋਟਧਰਮੂ ਸਲਾਹਕਾਰ, ਗੁਰਪ੍ਰੀਤ ਸਿੰਘ ਖਿਆਲਾ ਕਲਾਂ ਉਪ ਜਨਰਲ ਸਕੱਤਰ, ਅੰਮਿ੍ਤਪਾਲ ਸਿੰਘ ਚਕੇਰੀਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ | ਨਵ-ਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਬਾਰੂ ਸਿੰਘ, ਰਾਮ ਸਿੰਘ, ਹਰਪ੍ਰੀਤ ਸਿੰਘ, ਗੋਰਾ ਸਿੰਘ, ਪਰਮਜੀਤ ਸਿੰਘ ਬੁਢਲਾਡਾ, ਗੁਰਬਿੰਦਰ ਸਿੰਘ, ਬੂਟਾ ਸਿੰਘ, ਤਰਸੇਮ ਕੁਮਾਰ, ਵਿਜੇ ਕੁਮਾਰ, ਮਲਕੀਤ ਸਿੰਘ, ਹਰਮਨ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਹਾਰਾਜਾ ਅਗਰਸੈਨ 'ਵਿਜੈ ਚੌਕ' ਦੇ ਉਦਘਾਟਨ ਸਮਾਰੋਹ 'ਚ ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਪਾਲ ਕੌਰ ਮਾਨ, ਗਰਗ, ਖੰਨਾ, ਗ... ਅਗਲੀ ਖ਼ਬਰ ਬੇਅਦਬੀਆਂ ਦੇ ਮਾਮਲੇ 'ਤੇ ਸਿਆਸਤ ਨਹੀਂ ਸਹੀ ਜਾਂਚ ਹੋਵੇ- ਸਾਹਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।