06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

ਅਜੀਤ ਡੈਸਕ 21-07-2025
ਤਲਵੰਡੀ ਸਾਬੋ, 20 ਜੁਲਾਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਾਲਵੇ 'ਚ ਚਲਾਈ ਜਾ ਰਹੀ ਗੁਰਮਤਿ ਪ੍ਰਚੰਡ ਲਹਿਰ ਦੀ ਲੜੀ ਤਹਿਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾਂਦੇ ਹਫ਼ਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ | ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਵਿਖੇ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਜਦੋਂਕਿ ਭਾਈ ਹਰਦੀਪ ਸਿੰਘ ਬੱਲ੍ਹੋ ਪ੍ਰਚਾਰਕ ਨੇ ਕਥਾ ਵੀਚਾਰਾਂ ਰਾਹੀਂ ਅਤੇ ਭਾਈ ਚਮਕੌਰ ਸਿੰਘ ਕਕਰਾਲਾ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਮਨੁੱਖੀ ਜੀਵਨ 'ਚ ਗੁਰਮਤਿ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ | ਸਮਾਗਮਾਂ 'ਚ ਤਖਤ ਸਾਹਿਬ ਦੇ ਮੈਨੇਜਰ ਭਾਈ ਗੁਰਬਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ | ਉੱਧਰ ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਤਖਤ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮਿ੍ਤ ਸੰਚਾਰ ਮੌਕੇ 151 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਛਕਦਿਆਂ ਗੁਰੂ ਦਾ ਲੜ ਫੜਿਆ | ਅੰਮਿ੍ਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਹੋਰਨਾਂ ਸੰਗਤਾਂ ਨੂੰ ਵੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਉਨ੍ਹਾਂ ਨੇ ਸੰਗਤ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਜੀਵਨ ਕਾਲ ਤੋਂ ਜਾਣੂੰ ਕਰਵਾਉਣ ਲਈ ਉਨ੍ਹਾਂ ਨੂੰ ਸਿੱਖ ਇਤਿਹਾਸ ਦੀਆਂ ਕਿਤਾਬਾਂ ਪੜ੍ਹਾਈਆਂ ਜਾਣ |

ਪਿਛਲੀ ਖ਼ਬਰ ਸਾਂਝੇ ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ <br/> ਅਗਲੀ ਖ਼ਬਰ ਅਮਰੀਕਾ ਨੂੰ ਭਾਰਤ 'ਚ ਦੁੱਧ ਦੇ ਵਪਾਰ ਦੀ ਖੁੱਲ੍ਹ ਦੇਣ ਦੀ ਨੀਤੀ ਦੀ ਵੇਰਕਾ ਕਾਮਿਆਂ ਵਲੋਂ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।