ਨਥਾਣਾ, 20 ਜੁਲਾਈ (ਗੁਰਦਰਸ਼ਨ ਲੁੱਧੜ)- ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਜਸਪਾਲ ਸ਼ਰਮਾ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਟੀਮ ਵਲੋਂ ਪਿੰਡ ਬੱਜੋਆਣਾ ਵਿਖੇ ਨਰਮੇ ਦੀ ਫਸਲ 'ਤੇ ਫਾਰਮ ਸਕੂਲ ਦੀ ਪਹਿਲੀ ਕਲਾਸ ਲਗਾ ਕੇ ਪਿੰਡ ਕਲਿਆਣ ਮੱਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ¢ ਖੇਤੀਬਾੜੀ ਵਿਸਥਾਰ ਅਫਸਰ ਗੋਬਿੰਦਪੁਰਾ ਡਾ: ਵਿਕਰਮਜੀਤ ਸਿੰਘ ਬਾਜਵਾ ਨੇ ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਤਕਨੀਕੀ ਪੱਧਰ 'ਤੇ ਜਾਣੂੰ ਕਰਵਾਇਆ¢ ਡਾ: ਬਾਜਵਾ ਨੇ ਕਿਸਾਨ ਸਿਖਲਾਈ ਕੈਂਪ ਦੌਰਾਨ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ¢ ਇਸ ਤੋਂ ਇਲਾਵਾ ਉਨ੍ਹਾਂ ਨਰਮੇ ਦੀ ਫਸਲ 'ਤੇ ਆਉਣ ਵਾਲੇ ਮਿੱਤਰ ਕੀੜਿਆਂ ਅਤੇ ਨੁਕਸਾਨ ਕਰਨ ਵਾਲੇ ਕੀੜਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਕਿਸਾਨ ਉਨ੍ਹਾਂ ਦੀ ਪਛਾਣ ਕਰਕੇ ਲੋੜ ਮੁਤਾਬਿਕ ਦਵਾਈਆਂ ਦੀ ਵਰਤੋਂ ਕਰਕੇ ਵਧੇਰੇ ਲਾਭ ਲੈ ਸਕਣ¢ ਖੇਤੀਬਾੜੀ ਉਪ ਨਿਰੀਖਕ ਅਵਤਾਰ ਸਿੰਘ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ¢ ਸਹਾਇਕ ਤਕਨਾਲੋਜੀ ਮੈਨੇਜਰ ਹਰਵਿੰਦਰ ਸਿੰਘ ਅਤੇ ਲਖਵਿੰਦਰ ਪੁਰੀ ਨੇ ਕਿਸਾਨਾਂ ਨੂੰ ਆਤਮਾ ਤਹਿਤ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ¢ ਕੈਂਪ ਦÏਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਬਕਾਇਆ ਕੇ.ਵਾਈ.ਸੀ ਦਾ ਕੰਮ ਵੀ ਮੌਕੇ 'ਤੇ ਕੀਤਾ ਗਿਆ¢ ਫਾਰਮ ਸਕੂਲ ਅਤੇ ਕਿਸਾਨ ਸਿਖਲਾਈ ਕੈਂਪ ਵਿਚ ਕਿਸਾਨਾਂ ਨੇ ਪੂਰੀ ਦਿਲਚਸਪੀ ਨਾਲ ਭਾਗ ਲਿਆ¢