ਰਾਮਪੁਰਾ ਫੂਲ, 20 ਜੁਲਾਈ (ਹੇਮੰਤ ਕੁਮਾਰ ਸ਼ਰਮਾ)- ਪੰਜਾਬ ਕਾਂਗਰਸ ਸੇਵਾ ਦਲ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਆਪ ਸਰਕਾਰ ਤੇ ਤੰਜ਼ ਕਸਦਿਆਂ ਕਿਹਾ ਕਿ ਆਪ ਸਰਕਾਰ ਨੇ ਬਦਲਾਅ ਦਾ ਝਾਂਸਾ ਦੇ ਕੇ ਪੰਜਾਬੀਆਂ ਨੂੰ ਵੱਡਾ ਧੋਖਾ ਦਿੱਤਾ ਹੈ ਸੂਬੇ ਅੰਦਰ ਲੁੱਟ ਦੀ ਸਿਆਸਤ ਕਰਕੇ ਪੰਜਾਬ ਦੀ ਅਰਥਵਿਵਸਥਾ ਨੂੰ ਤਹਿਸ ਨਹਿਸ਼ ਕਰ ਦਿੱਤਾ ਹੈ¢ ਹੁਣ ਪੰਜਾਬ ਦੇ ਲੋਕਾਂ ਨੂੰ ਧੋਖੇ ਚ ਰੱਖ ਕੇ ਕਰਜ਼ ਦਰ ਕਰਜ਼ ਲੈ ਕੇ ਪੰਜਾਬ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ¢ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਨਸ਼ਾ ਮੁਕਤ, ਭਿ੍ਸ਼ਟਾਚਾਰ ਮੁਕਤ ਅਤੇ ਅÏਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਦੇਣ ਮਹੀਨਾ ਦੇਣ ਦਾ ਦਾਅਵਾ ਕੀਤਾ ਸੀ ਪਰ ਗਲਤ ਨੀਤੀਆਂ ਕਾਰਨ ਇਨ੍ਹਾਂ ਸਕੀਮਾਂ ਦਾ ਦੀਵਾਲਾ ਨਿਕਲ ਗਿਆ ਹੈ¢ ਹੁਣ ਇਸ ਸਰਕਾਰ ਨੂੰ ਦਿੱਲੀ ਵਾਲਿਆਂ ਦੇ ਹਵਾਲੇ ਕਰ ਦਿੱਤਾ ਹੈ ਉਹ ਪੰਜਾਬ ਨੂੰ ਦੋਵੇਂ ਹੱਥੀ ਲੁੱਟ ਰਹੇ ਹਨ¢ ਧਾਰਮਿਕ ਬੇਅਦਬੀਆਂ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਬੇਅਦਬੀਆਂ ਰੋਕਣ ਲਈ ਪੂਰੇ ਦੇਸ਼ ਅੰਦਰ ਕਾਨੂੰਨ ਬਣਨਾ ਚਾਹੀਦਾ ਹੈ¢ ਉਨ੍ਹਾਂ ਆਖਿਆ ਕਿ ਜੋ ਵੀ ਇਸ ਆਪ ਸਰਕਾਰ ਦੇ ਵਿਰੁੱਧ ਆਵਾਜ਼ ਬੁਲੰਦ ਕਰਦਾ ਹੈ ਉਸ ਦੀ ਆਵਾਜ਼ ਦਬਾਉਣ ਲਈ ਕੋਝੇ ਹੱਥਕੰਡੇ ਅਪਣਾਏ ਜਾ ਰਹੇ ਹਨ¢ ਅਖੀਰ ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਅੱਕੇ ਬੈਠੇ ਹਨ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ¢ ਇਸ ਮÏਕੇ ਉਨ੍ਹਾਂ ਨਾਲ ਪਿ੍ਤਪਾਲ ਸਿੰਘ, ਲਖਵਿੰਦਰ ਸਿੰਘ, ਬਲਜੀਤ ਢਿਪਾਲੀ, ਪਰਮਜੀਤ ਕÏਰ ਵੜੈਚ, ਹਰਵਿੰਦਰ ਸਿੰਘ ਸੱਤੋ, ਹਰਦੀਪ ਸਿੰਘ ਸੁੱਖਾ ਸਿੰਘ ਵਾਲਾ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਮÏਜੂਦ ਸਨ¢