08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕਰੇ-ਗਿੱਲ <br/>

ਅਜੀਤ ਡੈਸਕ 21-07-2025
ਬਠਿੰਡਾ, 20 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਪੱਧਰ 'ਤੇ ਕਾਲੋਨੀਆਂ ਉਸਾਰਨ ਲਈ ਜ਼ਮੀਨ ਹਾਸਲ ਕਰਨ ਲਈ ਅਮਲ 'ਚ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ | ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਪਹਿਲਾਂ ਹੀ ਸੂਬੇ ਦੇ ਕਿਸਾਨ ਤੇ ਕਿਸਾਨੀ ਘਾਟੇ ਦਾ ਸੌਦਾ ਬਣੀ ਹੋਈ ਤੇ ਲਗਾਤਾਰ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਨੀਤੀਆਂ ਘੜੀਆਂ ਜਾ ਰਹੀਆਂ ਹਨ ਤੇ ਹੁਣ ਸੂਬਾ ਸਰਕਾਰ ਨੂੰ ਉਨ੍ਹਾਂ ਨੀਤੀਆਂ 'ਤੇ ਨਹੀਂ ਚੱਲਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਖੇਤੀਬਾੜੀ ਹੇਠਾਂ ਲਗਾਤਾਰ ਰਕਬਾ ਘੱਟ ਰਿਹਾ ਹੈ ਤੇ ਉਕਤ ਨੀਤੀ ਤਹਿਤ ਐਕਵਾਇਰ ਕੀਤੀ ਜਾਣ ਵਾਲੀ ਹਜ਼ਾਰਾਂ ਏਕੜ ਜ਼ਮੀਨ ਨਾਲ ਇਹ ਰਕਬਾ ਬਿਲਕੁਲ ਘੱਟ ਜਾਵੇਗਾ, ਜਿਸ ਨਾਲ ਸੂਬਾ ਇਕੱਲੀ ਫ਼ਸਲਾਂ ਦੀ ਪੈਦਾਵਾਰ 'ਚ ਹੀ ਨਹੀਂ ਪੱਛੜੇਗਾ, ਸਗੋਂ ਕਿੱਤਾ ਅਤੇ ਗੁਜ਼ਾਰੇ ਯੋਗ ਭੂਮੀ ਹੱਥੋਂ ਖੁੱਸਣ ਕਰਕੇ ਕਿਸਾਨ ਬੇਰੁਜ਼ਗਾਰੀ ਵੱਲ ਵਧਣਗੇ | ਜਦਕਿ ਸੂਬੇ ਦੀ ਨੌਜਵਾਨੀ ਪਹਿਲਾਂ ਹੀ ਬੇਰੁਜ਼ਗਾਰੀ ਨਾਲ ਜੂਝ ਰਹੀ ਹੈ | ਕਿਸਾਨ ਆਗੂ ਜਗਤਾਰ ਸਿੰਘ ਗਿੱਲ ਨੇ ਸੂਬਾ ਸਰਕਾਰ ਤੋਂ ਲੈਂਡ ਪੂਲਿੰਗ ਨੀਤੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ |


ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ <br/> ਅਗਲੀ ਖ਼ਬਰ ਰੋਟਰੀ ਕਲੱਬ ਬਰਨਾਲਾ ਨੇ ਅਨਾਜ ਮੰਡੀ ਵਿਖੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।