08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਅਜੀਤ ਡੈਸਕ 21-07-2025
ਸ਼ੇਰਪੁਰ, 20 ਜੁਲਾਈ (ਦਰਸ਼ਨ ਸਿੰਘ ਖੇੜੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਸਬਾ ਸ਼ੇਰਪੁਰ ਦੇ ਕਮਿਊਨਿਟੀ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ ਅਤੇ ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਚੇਅਰਮੈਨ ਰਾਜਵਿੰਦਰ ਸਿੰਘ ਰਾਜ, ਐੱਸ.ਐੱਚ.ਓ. ਬਲੌਰ ਸਿੰਘ, ਨਾਇਬ ਤਹਿਸੀਲਦਾਰ ਵਿਜੇ ਕੁਮਾਰ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ | ਉਨ੍ਹਾਂ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਤੇ ਨਸ਼ਾ ਪੀੜਤਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ ਅਤੇ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ | ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਚੇਅਰਮੈਨ ਰਾਜਵਿੰਦਰ ਸਿੰਘ ਰਾਜ ਸਰਪੰਚ ਸ਼ੇਰਪੁਰ ਨੇ ਕਸਬਾ ਸ਼ੇਰਪੁਰ ਸ਼ੇਰਪੁਰ ਵਿਖੇ ਕੂੜਾ ਕਰਕਟ ਚੁੱਕਣ ਵਾਲੀ ਟਰੈਕਟਰ ਟਰਾਲੀ ਨੂੰ ਵੀ ਹਰੀ ਝੰਡੀ ਦਿਖਾਈ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ, ਸੁਭਾਸ਼ ਚੰਦ ਗੰਡੇਵਾਲ, ਰਾਕੇਸ਼ ਕੁਮਾਰ ਭੋਲਾ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਐਡਵੋਕੇਟ ਯੋਗੇਸ਼ ਗਰਗ ਜਿੰਮੀ, ਸਰਪੰਚ ਰੁਪਾਲੀ ਭਗਵਾਨਪੁਰਾ, ਪਰਵਿੰਦਰ ਸਿੰਘ ਟਿੰਕਾ ਖੇੜੀ, ਹਰਮੇਲ ਸਿੰਘ ਹੇਲੀ,ਚੇਤਨ ਰਿਸ਼ੀ, ਹੈਪੀ ਅÏਲਖ, ਹਰਪ੍ਰੀਤ ਟਿੱਬਾ, ਬਿੱਲੂ ਬੜੀ, ਸਰਪੰਚ ਰਣਜੀਤ ਸਿੰਘ ਕਾਲਾਬੂਲਾ, ਯਾਕੂਬ ਖਾਨ ਤੇ ਹੰਸਾਂ ਗੰਡੇਵਾਲ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਬਾਲਿਆਂਵਾਲੀ ਤੋਂ ਸ਼ਿਵ ਭਗਤਾਂ ਦਾ ਜਥਾ ਕਾਂਵੜ ਲੈਣ ਲਈ ਹਰਿਦੁਆਰ ਹੋਇਆ ਰਵਾਨਾ ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਅਹੁਦੇਦਾਰਾਂ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।