08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਹਲਕਾ ਵਿਧਾਇਕ ਨੇ ਮੀਟਿੰਗ ਦੌਰਾਨ ਗੋਨਿਆਣਾ ਮੰਡੀ 'ਚ ਵਿਕਾਸ ਦੇ ਕੰਮ ਜਲਦੀ ਕਰਵਾਏ ਜਾਣ ਦਾ ਦਿੱਤਾ ਭਰੋਸਾ

ਅਜੀਤ ਡੈਸਕ 21-07-2025

ਗੋਨਿਆਣਾ, 20 ਜੁਲਾਈ (ਲਛਮਣ ਦਾਸ ਗਰਗ)-ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਤੇ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਵਲੋਂ ਸਥਾਨਕ ਦੁਰਗਾ ਮੰਦਰ ਵਿਖੇ ਕੌਂਸਲਰਾਂ ਤੇ ਸ਼ਹਿਰ ਨਿਵਾਸੀਆਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਰਜਨੀਸ਼ ਰਾਜੂ ਬਲਾਕ ਪ੍ਰਧਾਨ ਤੇ ਅਗਵਾਈ ਨਗਰ ਕੌਂਸਲ ਦੇ ਪ੍ਰਧਾਨ ਕਸ਼ਮੀਰੀ ਲਾਲ ਨੇ ਕੀਤੀ। ਮੀਟਿੰਗ 'ਚ ਗੋਨਿਆਣਾ ਮੰਡੀ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਵਿਚ ਨਗਰ ਕੌਂਸਲ ਦੇ ਪ੍ਰਧਾਨ ਕਸ਼ਮੀਰੀ ਲਾਲ ਵਲੋਂ ਗੋਨਿਆਣਾ ਮੰਡੀ ਵਿਚ ਆ ਰਹੀ ਪੀਣ ਵਾਲੇ ਪਾਣੀ ਦੀ, ਸੀਵਰੇਜ ਤੇ ਮੰਡੀ ਦੀਆਂ ਟੁੱਟ ਰਹੀਆਂ ਸੜਕਾਂ ਬਾਰੇ ਦੱਸਿਆ ਕਿ ਮੰਡੀ ਵਾਸੀਆਂ ਲਈ ਇਹ ਬਹੁਤ ਵੱਡੀਆਂ ਸਮੱਸਿਆਵਾਂ ਹਨ। ਉਨ੍ਹਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਇਹ ਸਮੱਸਿਆਵਾਂ ਹੋਰ ਵੱਡੀਆਂ ਹੋ ਜਾਂਦੀਆਂ ਹਨ ਤੇ ਇਨ੍ਹਾਂ ਸਮੱਸਿਆਵਾਂ ਕਰਕੇ ਮੰਡੀ ਵਾਸੀਆਂ ਦਾ ਬਹੁਤ ਬੁਰਾ ਹਾਲ ਹੈ ਅਤੇ ਮੰਡੀ ਵਿਚ ਪਿੰਡਾਂ 'ਚੋਂ ਆਉਣ ਵਾਲੇ ਗਾਹਕਾਂ 'ਤੇ ਵੀ ਵੱਡਾ ਅਸਰ ਹੁੰਦਾ ਹੈ। ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਵਲੋਂ ਨਗਰ ਕੌਂਸਲ ਦੇ ਪ੍ਰਧਾਨ ਤੇ ਮੰਡੀ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਹੁਤ ਛੇਤੀ ਹੀ ਗੋਨਿਆਣਾ ਮੰਡੀ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਗੋਬਿੰਦ ਰਾਮ ਜਿੰਦਲ ਸਾਬਕਾ ਪ੍ਰਧਾਨ, ਮਨਦੀਪ ਸਿੰਘ ਮੱਕੜ, ਸੁਰਜੀਤ ਸਿੰਘ, ਸੰਦੀਪ ਕੁਮਾਰ ਦੁੱਗਲ, ਰਮੇਸ਼ ਕੁਮਾਰ ਮੱਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਮੌਜੂਦ ਸਨ।

ਪਿਛਲੀ ਖ਼ਬਰ ਪਿੰਡ ਫੁੱਲੋ ਮਿੱਠੀ ਦਾ ਖੇਡ ਗਰਾਊਂਡ ਬਣਨ ਤੋਂ ਪਹਿਲਾਂ ਹੀ ਰਾਜਨੀਤੀ ਦਾ ਅਖਾੜਾ ਬਣਨ ਲੱਗਿਆ ਅਗਲੀ ਖ਼ਬਰ ਬਾਲਿਆਂਵਾਲੀ ਤੋਂ ਸ਼ਿਵ ਭਗਤਾਂ ਦਾ ਜਥਾ ਕਾਂਵੜ ਲੈਣ ਲਈ ਹਰਿਦੁਆਰ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।