08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕਤਾ ਜ਼ਰੂਰੀ-ਐੱਸ. ਡੀ. ਐੱਮ.

ਅਜੀਤ ਡੈਸਕ 21-07-2025

ਰਾਮਪੁਰਾ ਫੂਲ, 20 ਜੁਲਾਈ (ਹੇਮੰਤ ਕੁਮਾਰ ਸ਼ਰਮਾ)-ਸਿਹਤ ਵਿਭਾਗ ਮੱਛਰਾਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਇਸ ਸਲਾਬੇ ਮੌਸਮ ਦੌਰਾਨ ਏਡੀਜ਼ ਅਜਿਪਟੀ ਮੱਛਰਾਂ ਦੇ ਪਨਪਣ ਦਾ ਸੀਜ਼ਨ ਸ਼ੁਰੂ ਹੋ ਜਾਂਦਾ ਹੈ ਜੋ ਡੇਂਗੂ ਬੁਖ਼ਾਰ ਦੇ ਫੈਲਣ ਦਾ ਖ਼ਦਸ਼ਾ ਹੁੰਦਾ ਹੈ ਇਹ ਮੱਛਰ ਸਾਫ਼ ਪਾਣੀ ਉਪਰ ਪੈਦਾ ਹੁੰਦੇ ਹਨ ਇਸ ਲਈ ਘਰਾਂ ਵਿਚ, ਦਫ਼ਤਰਾਂ ਵਿਚ, ਧਾਰਮਿਕ ਸਥਾਨਾਂ ਆਦਿ ਦੇ ਹਰ ਪਾਣੀ ਵਾਲੇ ਬਰਤਨਾਂ ਨੂੰ ਹਫ਼ਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ ਇਹ ਵਿਚਾਰ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਗਗਨਦੀਪ ਸਿੰਘ ਨੇ ਡੇਂਗੂ ਵਿਰੋਧੀ ਜਾਗਰੂਕ ਕਰਨ ਲਈ ਪੋਸਟਰ ਰਿਲੀਜ਼ ਕਰਦਿਆਂ ਕਹੇ ਉਨ੍ਹਾਂ ਵੱਖ-ਵੱਖ ਮਹਿਕਮਿਆਂ ਦੇ ਦਫ਼ਤਰ ਆਦਿ ਇਮਾਰਤਾਂ ਵਿਚਲੇ ਹਰ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਣ, ਕੂਲਰ ,ਗਮਲੇ, ਪੰਛੀਆਂ ਦੇ ਪੀਣ ਲਈ ਪਾਣੀ ਵਾਲੇ ਕਟੋਰਿਆਂ,ਕਬਾੜ ਆਦਿ ਨੂੰ ਹਫ਼ਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣਾ, ਦਫ਼ਤਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਨਗਰ ਪੰਚਾਇਤਾਂ, ਕਲੱਬਾਂ, ਮੁਹਤਬਰ ਲੋਕਾਂ ਨੂੰ ਮੱਛਰਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਨਾਹਰਾ ਵੀ ਦਿੱਤਾ ਹੈ ਸ਼ੁੱਕਰਵਾਰ ਡੇਂਗੂ ਤੇ ਵਾਰ ਭਾਵ ਹਰ ਪਾਣੀ ਵਾਲਾ ਬਰਤਨ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ।ਇਸ ਨਾਲ ਮੱਛਰਾਂ ਦੇ ਵਾਧੇ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਸਹਾਇਕ ਗੁਰਪ੍ਰੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰਜ਼ ਜਸਵਿੰਦਰ ਸਿੰਘ ਤੇ ਨਰਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ।

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੰਡਸਰ ਬਲਾਕ ਸ਼ਹਿਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਫੁੱਲੋ ਮਿੱਠੀ ਦਾ ਖੇਡ ਗਰਾਊਂਡ ਬਣਨ ਤੋਂ ਪਹਿਲਾਂ ਹੀ ਰਾਜਨੀਤੀ ਦਾ ਅਖਾੜਾ ਬਣਨ ਲੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।