10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ <br/>

ਗੁਰਪੁਰਬ ਮੌਕੇ ਅਰਦਾਸ ਦੌਰਾਨ ਗਿਆਨੀ ਜਗਤਾਰ ਸਿੰਘ ਤੇ ਕੀਰਤਨ ਗਾਇਨ ਕਰਦਾ ਰਾਗੀ ਜਥਾ | <br/> 28-12-2025
ਤਲਵੰਡੀ ਸਾਬੋ, 27 ਦਸੰਬਰ (ਰਣਜੀਤ ਸਿੰਘ ਰਾਜੂ)- ਕਲਗ਼ੀਧਰ, ਦਸਮੇਸ਼ ਪਿਤਾ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਿੱਖ ਪੰਥ ਦੇ ਹੋਰਨਾਂ ਹਿੱਸਿਆਂ ਵਾਂਗ ਸਿੱਖਾਂ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿੱਥੇ ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤਾਂ ਤਖਤ ਸਾਹਿਬ ਤੇ ਹੋਰਨਾਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਈਆਂ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਮੌਕੇ ਧਾਰਮਿਕ ਸਮਾਗਮ ਵੀ ਕਰਵਾਏ ਗਏ |
ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਗ੍ਰੰਥ ਸਾਹਿਬ ਵਿਚੋਂ ਪਵਿੱਤਰ ਵਾਕ ਲੈਣ ਉਪਰੰਤ ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਸੰਗਤਾਂ ਨੂੰ ਸਰਵੰਸਦਾਨੀ ਦਸਮੇਸ਼ ਪਿਤਾ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਮੂਲ ਮੰਤਰ ਤੇ ਗੁਰਮੰਤਰ ਦਾ ਸਿਮਰਨ ਵੀ ਕਰਵਾਇਆ ਗਿਆ | ਉੱਧਰ ਸਮਾਗਮ ਉਪਰੰਤ ਗੱਲਬਾਤ ਦੌਰਾਨ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਦੱਸਿਆ ਕਿ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਦੀ ਅਗਵਾਈ ਹੇਠ ਕਰਵਾਏ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਜਿੱਥੇ ਪ੍ਰਚਾਰਕ ਸਿੰਘਾਂ ਵਲੋਂ ਸੰਗਤਾਂ ਨੂੰ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ ਗਈ ਉੱਥੇ ਢਾਡੀ ਸਿੰਘਾਂ ਨੇ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ | ਗੁਰਮਤਿ ਸਮਾਗਮਾਂ 'ਚ ਤਖਤ ਸਾਹਿਬ ਦੇ ਮੀਤ ਮੈਨੇਜਰ ਭਾਈ ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਮਾਖਾ ਤੇ ਗੁਰਚਰਨ ਸਿੰਘ ਜੀਦਾ, ਵਧੀਕ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ, ਕਥਾਵਾਚਕ ਗਿਆਨੀ ਆਲਮ ਸਿੰਘ, ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਪਿ੍ੰਸੀਪਲ ਭਾਈ ਰਵਿੰਦਰ ਸਿੰਘ ਖ਼ਾਲਸਾ, ਭਾਈ ਗਿਆਨ ਸਿੰਘ ਮੁੱਖ ਸੇਵਾਦਾਰ ਗੁ: ਮੰਜੀ ਸਾਹਿਬ (ਪਾ:9ਵੀਂ), ਭਾਈ ਬਲਜੀਤ ਸਿੰਘ ਗੁ: ਜੰਡਸਰ ਸਾਹਿਬ ਤੋਂ ਇਲਾਵਾ ਸੀਨੀਅਰ 'ਆਪ' ਆਗੂ ਬਲਵਿੰਦਰ ਸਿੰਘ ਬੱਲ੍ਹੋ ਚੇਅਰਮੈਨ ਮਾਰਕੀਟ ਕਮੇਟੀ ਮੌੜ, ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਮਲਕਾਣਾ, ਹਰਮੋਹਿੰਦਰ ਸਿੰਘ, ਤੇਜਾ ਸਿੰਘ ਮਲਕਾਣਾ, ਠਾਣਾ ਸਿੰਘ ਚੱਠਾ, 'ਆਪ' ਆਗੂ ਡਾ.ਰਾਜਵੀਰ ਸਿੰਘ, ਸਾਬਕਾ ਚੇਅਰਪਰਸਨ ਬੀਬੀ ਜਸਵੰਤ ਕੌਰ, ਕਾਂਗਰਸੀ ਆਗੂ ਕੁਲਦੀਪ ਰਾਇਲ, ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਤਲਵੰਡੀ ਸਾਬੋ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਜ਼ੋਨ ਬਠਿੰਡਾ ਦੀ ਨਵੀਂ ਕਾਰਜਕਾਰਨੀ ਦੀ ਹੋਈ ਚੋਣ <br/> ਅਗਲੀ ਖ਼ਬਰ ਸਾਮਾਨ ਦੇ ਪੈਸੇ ਮੰਗੇ ਤਾਂ ਖ਼ੁਦ ਨੂੰ ਪੁਲਿਸ ਮੁਲਾਜ਼ਮ ਦੱਸਦੇ ਹੋਏ ਰੇਹੜੀ ਵਾਲੇ ਦੀ ਕੀਤੀ ਕੁੱਟਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।