13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਗਾਇਆ <br/>

ਅਜੀਤ ਡੈਸਕ 28-12-2025
ਰਾਮਪੁਰਾ ਫੂਲ, 27 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਦੇ ਗਾਂਧੀ ਨਗਰ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕÏਰ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹੋਇਆਂ ਦੋ ਦਿਨਾਂ ਤੱਕ ਚਾਹ ਦਾ ਲੰਗਰ ਲਗਾਇਆ ਗਿਆ¢ ਇਸ ਮੌਕੇ ਪ੍ਰਤਾਪ ਸਿੰਘ, ਮਨਿੰਦਰ ਸਿੰਘ, ਸੁਰਿੰਦਰ ਸਿੰਘ, ਜਸਦੀਪ ਕÏਰ, ਰੁਪਿੰਦਰ ਕÏਰ, ਜੋਤੀ, ਬਲਜੀਤ ਕÏਰ, ਸਿਮਰਨ ਕੌਰ, ਕਿਰਨਾਂ ਰਾਣੀ ਆਦਿ ਹੋਰਨਾਂ ਵਲੋਂ ਤਨ-ਮਨ-ਧਨ ਨਾਲ ਸੇਵਾ ਕੀਤੀ ਗਈ¢ ਇਸ ਤੋਂ ਇਲਾਵਾ ਸਥਾਨਕ ਸ਼ਹਿਰ ਦੇ ਮੇਨ ਚੌਕ ਦੇ ਸਮੂਹ ਦੁਕਾਨਦਾਰਾਂ ਵਲੋਂ ਸਾਂਝੇ ਤੌਰ 'ਤੇ ਦੋ ਦਿਨਾਂ ਤੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ¢ ਜਿਸ ਦÏਰਾਨ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਬਾਬਾ ਨਾਮਦੇਵ ਧਰਮਸ਼ਾਲਾ ਦੇ ਪਾਠੀ ਸਿੰਘਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਜਿਸ ਵਿੱਚ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ¢ ਇਸ ਤੋਂ ਇਲਾਵਾ ਦੋ ਦਿਨਾਂ ਸੰਗਤ ਲਈ ਚਾਹ ਬਰੈੱਡ ਅਤੇ ਲੰਗਰ ਵਰਤਾਇਆ ਗਿਆ¢ ਇਸ ਮੌਕੇ ਵੱਖ-ਵੱਖ ਦੁਕਾਨਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰ ਭਰੀ¢ ਇਸ ਮੌਕੇ ਆਪ ਪਾਰਟੀ ਦੇ ਆਗੂ ਰੂਬੀ ਬਰਾੜ, ਗੁਰਭਜਨ ਸਿੰਘ ਢਿੱਲੋਂ, ਸੁਨੀਲ ਕੁਮਾਰ ਬਿੱਟਾ ਕੌਂਸਲਰ ਅਤੇ ਨਗਰ ਕੌਂਸਲ ਦੇ ਹੋਰ ਕੌਂਸਲਰ ਹਾਜ਼ਰ ਹੋਏ¢

ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।