13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਵਲੋਂ ਕਿ੍ਸਮਸ ਦਿਵਸ ਮਨਾਇਆ <br/>

ਅਜੀਤ ਡੈਸਕ 28-12-2025
ਲਹਿਰਾ ਮੁਹੱਬਤ, 27 ਦਸੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਚ ਵਿਦਿਆਰਥੀਆਂ ਨੇ ਕਿ੍ਸਮਿਸ ਦਿਵਸ ਮਨਾਇਆ | ਇਸ ਸੰਬੰਧੀ ਕਿੰਡਰਗਾਰਟਨ ਤੋਂ ਪੰਜਵੀਂ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਅਸੈਂਬਲੀ ਪੇਸ਼ ਕੀਤੀ ਗਈ | ਜਿਸ ਵਿਚ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਪ੍ਰਣ ਅਤੇ ਕੈਰੋਲ ਗੀਤ ਪੇਸ਼ ਕੀਤੇ | ਇਸ ਤੋਂ ਇਲਾਵਾ ਇਸ ਤਿਉਹਾਰ ਨੂੰ ਹੋਰ ਵੀ ਖ਼ੂਬਸੂਰਤ ਬਣਾਉਣ ਲਈ ਕਿੰਡਰਗਾਰਟਨ ਦੇ ਵਿਦਿਆਰਥੀਆਂ ਵਲੋਂ ਜਿੰਗਲ ਬੈੱਲ 'ਤੇ ਡਾਂਸ ਪੇਸ਼ ਕੀਤਾ ਗਿਆ | ਜਿਸ ਵਿਚ ਸਾਰੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਹ ਛੋਟੇ ਬੱਚੇ ਸੱਚਮੁੱਚ ਆਪਣੇ ਆਪ ਵਿਚ ਅਦਭੁਤ ਦਿਖਾਈ ਦਿੰਦੇ ਸਨ | ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ, ਕਿਉਂਕਿ ਵਿਦਿਆਰਥੀਆਂ ਨੇ ਬਹੁਤ ਵਧੀਆ ਢੰਗ ਨਾਲ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ | ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਪਿ੍ੰਸੀਪਲ ਗੀਤਾ ਪਿੱਲੇ ਨੇ ਬੱਚਿਆਂ ਨੂੰ ਕਿ੍ਸਮਿਸ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਜੀਵਨ ਵਿਚ ਉੱਚੇ ਰਾਹ ਪਾਉਣ ਲਈ ਅਜਿਹੀਆਂ ਗਤੀਵਿਧੀਆਂ ਆਉਣ ਵਾਲੇ ਸਮੇਂ ਵਿਚ ਵੀ ਕਰਵਾਈਆਂ ਜਾਂਦੀਆਂ ਰਹਿਣਗੀਆਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਨੇ ਬੱਚਿਆਂ ਨੂੰ ਕਿ੍ਸਮਿਸ ਦਿਵਸ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਪਿੰਡ ਮਹਿਰਾਜ ਵਿਖੇ ਪੱਤੀ ਕਾਲਾ ਤੇ ਪੱਤੀ ਸੰਦਲੀ ਵਿਚ ਚੋਰੀਆਂ, ਲੋਕਾਂ ਵਿਚ ਡਰ ਦਾ ਮਾਹੌਲ <br/> ਅਗਲੀ ਖ਼ਬਰ ਕੈਲੰਡਰ ਵਿਵਾਦ ਹੱਲ ਕਰਨ ਲਈ ਸਾਬਕਾ ਸੰਸਦ ਮੈਂਬਰ ਅਤਿੰਦਰਪਾਲ ਸਿੰਘ ਨੇ ਕੀਤੀ ਪਹਿਲਕਦਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।