13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਗਤਾ ਭਾਈਕਾ ਵਿਖੇ 10ਵਾਂ ਕਲੰਡਰ ਰਿਲੀਜ਼ ਸਮਾਗਮ 5 ਨੂੰ <br/>

ਅਜੀਤ ਡੈਸਕ 28-12-2025
ਬਠਿੰਡਾ, 27 ਦਸੰਬਰ (ਪੱਤਰ ਪ੍ਰੇਰਕ)- ਪ੍ਰੈੱਸ ਕਲੱਬ ਭਗਤਾ ਭਾਈਕਾ ਵਲੋਂ 10ਵਾਂ ਸਾਲਾਨਾ ਕਲੰਡਰ ਰਿਲੀਜ਼ ਸਮਾਗਮ 5 ਜਨਵਰੀ ਨੂੰ ਸਵੇਰੇ 11 ਵਜੇ ਸੁਰਿੰਦਰਾ ਡੇਅਰੀ 'ਤੇ ਕੀਤਾ ਜਾ ਰਿਹਾ ਹੈ¢ ਕਲੱਬ ਦੇ ਸੀਨੀਅਰ ਆਗੂ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ, ਕਲੱਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ ਅਤੇ ਕੈਸ਼ੀਅਰ ਬਿੰਦਰ ਜਲਾਲ ਨੇ ਦੱਸਿਆ ਕਿ ਇਸ ਦਸਵੇਂ ਕੈਲੰਡਰ ਵਿਚ ਕਿਸਾਨ-ਮਜਦੂਰ, ਪਾਣੀ, ਬੇਟੀ, ਦਰੱਖਤ ਅਤੇ ਪੰਛੀਆਂ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਕੈਲੰਡਰ ਵਿਚ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ, ਹਰ ਮਹੀਨੇ ਦੀ ਮੱਸਿਆ, ਪੂਰਨਮਾਸ਼ੀ ਅਤੇ ਸੰਗਰਾਂਦ ਸਬੰਧੀ ਜਾਣਕਾਰੀ ਦਿੱਤੀ ਗਈ ਹੈ¢ ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਰਾਹੜ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਪ੍ਰਵੀਨ ਅਤੇ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ ਨੇ ਕਿ ਇਸ ਸਮਾਗਮ ਦੌਰਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਬਠਿੰਡਾ ਦੇ ਸਮੂਹ ਅਹੁਦੇਦਾਰਾਂ ਅਤੇ ਵੱਖ ਵੱਖ ਮੀਡੀਆ ਅਦਾਰਿਆਂ ਦੇ ਜ਼ਿਲ੍ਹਾ ਇੰਚਾਰਜਾਂ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ¢ ਇਸ ਮੌਕੇ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ, ਸੀਨੀਅਰ ਆਗੂ ਰਾਜਿੰਦਰਪਾਲ ਸ਼ਰਮਾ, ਸਵਰਨ ਸਿੰਘ ਭਗਤਾ, ਹਰਜੀਤ ਸਿੰਘ ਗਿੱਲ, ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਹਾਜ਼ਰ ਸਨ¢

ਪਿਛਲੀ ਖ਼ਬਰ ਬੀਬੀ ਵਿਰਕ ਨੇ 11 ਨੌਜਵਾਨਾਂ ਨੂੰ ਦਸਤਾਰਾਂ ਸਜਾ ਕੇ ਗੁਰੂ ਦੇ ਲੜ ਲਗਾਇਆ <br/> ਅਗਲੀ ਖ਼ਬਰ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚ ਆਪਣੇ 2 ਤੋਂ ਵਧਾ ਕੇ 4 ਮੈਂਬਰ ਲਾਉਣ ਲੱਗੀ-ਗਿੱਲ ਪੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।