25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਫ਼ਤਿਹਪੁਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਿੰਡ ਫ਼ਤਿਹਪੁਰ ਵਿਖੇ ਕੀਤੇ ਸਮਾਗਮ ਦੌਰਾਨ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਦਾ ਸਨਮਾਨ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ | ਤਸਵੀਰ : ਬੰਟੀ <br/> 02-06-2025
ਪੁਰਖਾਲੀ, 1 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਘਾੜ ਖੇਤਰ ਦੇ ਪਿੰਡ ਫ਼ਤਿਹਪੁਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ ਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਭਾਰਤੀ ਜਨਤਾ ਪਾਰਟੀ ਨੂੰ ਇਕ ਵੱਡਾ ਲੋਕ ਸਮਰਥਨ ਮਿਲਿਆ, ਜਦੋਂ ਸੈਂਕੜੇ ਪਰਿਵਾਰਾਂ ਨੇ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰ ਰਾਜਨੀਤਕ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਨਵੇਂ ਪਰਿਵਾਰਾਂ ਦਾ ਭਾਜਪਾ ਦਾ ਚਿੰਨ੍ਹ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਪ੍ਰੋਗਰਾਮ ਦੀ ਅਗਵਾਈ ਅਜਮੇਰ ਸਿੰਘ ਨੇ ਕੀਤੀ, ਜਿਨ੍ਹਾਂ ਨੇ ਸਾਰੇ ਨਵੇਂ ਪਰਿਵਾਰਾਂ ਵਲੋਂ ਅਜੈਵੀਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਆ ਕੇ ਪਿੰਡ ਵਾਸੀਆਂ ਦੀ ਬਾਂਹ ਫੜੀ ਹੈ ਤੇ ਲੋਕਾਂ ਦਾ ਸਾਥ ਦਿੱਤਾ ਹੈ ਜਿਸ ਕਾਰਨ ਅੱਜ ਪਿੰਡ ਵਾਸੀਆਂ ਨੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਲਾਲਪੁਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਘਾੜ ਇਲਾਕੇ ਅੰਦਰ ਉਨ੍ਹਾਂ ਦੀ ਰੂਹ ਵਸਦੀ ਹੈ ਤੇ ਇੱਥੋਂ ਦੇ ਲੋਕ ਉਨ੍ਹਾਂ ਨੂੰ ਵੱਧ ਚੜ੍ਹ ਕੇ ਪਿਆਰ ਤੇ ਸਾਥ ਦਿੰਦੇ ਹਨ | ਉਨ੍ਹਾਂ ਕਿਹਾ ਕਿ ਅਫ਼ਸੋਸ ਜਨਕ ਗੱਲ ਹੈ ਕਿ ਚੰਡੀਗੜ੍ਹ ਦੀ ਰਾਜਧਾਨੀ ਦੇ ਨੇੜੇ ਹੋਣ ਦੇ ਬਾਵਜੂਦ ਵੀ ਘਾੜ ਖੇਤਰ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ, ਜਿਥੇ ਕਿ ਲੋਕਾਂ ਨੂੰ ਅਜੇ ਤੱਕ ਬੁਨਿਆਦੀ ਵੀ ਨਸੀਬ ਨਹੀਂ ਹੋਈਆਂ | ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਇਲਾਜ ਲਈ ਕੋਈ ਹਸਪਤਾਲ ਨਹੀਂ, ਪਿੰਡਾਂ ਨੂੰ ਜਾਣ ਲਈ ਸੜਕਾਂ ਨਹੀਂ, ਨਦੀਆਂ ਨੂੰ ਪੁਲ ਨਹੀਂ, ਪੀਣ ਲਈ ਪਾਣੀ ਨਹੀਂ | ਉਨ੍ਹਾਂ ਕਿਹਾ ਕਿ ਸਮਾਂ ਆਉਣ ਤੇ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ | ਇਸ ਮੌਕੇ ਕੈਪਟਨ ਮੁਲਤਾਨ ਸਿੰਘ, ਅਮਰੀਕ ਸਿੰਘ ਬੜੀ, ਕਰਨੈਲ ਸਿੰਘ, ਮੇਵਾ ਸਿੰਘ, ਠਾਕੁਰ ਸਿੰਘ, ਹਰਜਿੰਦਰ ਸਿੰਘ, ਮਹਿਕਦੀਪ ਸਿੰਘ, ਰਾਮਸਰਨ ਸਿੰਘ, ਬੁੱਧ ਸਿੰਘ, ਪੁਸ਼ਪਿੰਦਰ ਸਿੰਘ ਅਤੇ ਡਾ. ਪੀ. ਪੀ. ਖ਼ਾਨਪੁਰ ਸਮੇਤ ਕਈ ਸਥਾਨਕ ਆਗੂ ਤੇ ਮੁਹਤਬਰ ਮੌਜੂਦ ਸਨ |
ਪਿਛਲੀ ਖ਼ਬਰ ਜੱਸੇਮਾਜਰਾ ਦੇ ਵਾਸੀਆਂ ਵਲੋਂ ਏਮਜ਼ ਤੇ ਪੀ. ਜੀ. ਆਈ. ਮੁਫ਼ਤ ਬੱਸ ਸੇਵਾ ਲਈ 23 ਹਜ਼ਾਰ ਦੀ ਰਾਸ਼ੀ ਭੇਟ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।