29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਗੱਡੀਆਂ ਦੀ ਰਜਿਸਟਰੇਸ਼ਨ, ਡਰਾਈਵਿੰਗ ਲਾਇਸੰਸ ਤੇ ਮਾਲ ਵਿਭਾਗ ਸਬੰਧੀ ਸੇਵਾਵਾਂ ਹੁਣ ਸੇਵਾ ਕੇਂਦਰਾਂ 'ਚ ਵੀ ਮਿਲਣਗੀਆਂ- ਡੀ. ਸੀ.

ਅਜੀਤ ਡੈਸਕ 15-07-2025
ਰੂਪਨਗਰ, 14 ਜੁਲਾਈ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਈ-ਗਵਰਨੈਂਸ ਵਿਭਾਗ ਵਲੋਂ ਟਰਾਂਸਪੋਰਟ ਵਿਭਾਗ ਦੀਆਂ ਕੁੱਲ 27 ਸੇਵਾਵਾਂ (15 ਡਰਾਈਵਿੰਗ ਲਾਇਸੰਸ ਨਾਲ ਸਬੰਧਤ ਤੇ 12 ਵਹੀਕਲ ਰਜਿਸਟਰੇਸ਼ਨ ਨਾਲ ਸਬੰਧਤ) ਜਿਵੇਂ ਕਿ ਡਰਾਈਵਿੰਗ ਲਾਇਸੈਂਸ ਨਵੀਨੀਕਰਨ, ਡੁਪਲੀਕੇਟ ਲਾਇਸੈਂਸ, ਪਤਾ ਤਬਦੀਲੀ, ਵਾਹਨ ਰਜਿਸਟਰੇਸ਼ਨ ਆਦਿ ਤੋਂ ਇਲਾਵਾ ਮਾਲ ਵਿਭਾਗ ਦੀਆਂ ਸੇਵਾਵਾਂ ਵੀ ਸੇਵਾ ਕੇਂਦਰਾਂ ਤੋਂ ਵੀ ਉਪਲਬਧ ਹੋਣਗੀਆਂ |
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ ਨਵੀਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਹੁਣ ਡਿਜੀਟਲ ਫਰਦ ਸੇਵਾ ਕੇਂਦਰਾਂ 'ਚੋਂ ਲਈ ਜਾ ਸਕਦੀ ਹੈ ਅਤੇ ਇਹ ਫਰਦ ਬਿਨੈਕਰਤਾ ਦੇ ਫ਼ੋਨ 'ਤੇ ਵਟਸਐਪ ਨੰਬਰ 'ਤੇ ਵੀ ਭੇਜੀ ਜਾਵੇਗੀ | ਇਸੇ ਤਰ੍ਹਾਂ ਦੂਜੀ ਸੇਵਾ 'ਚ ਵਿਰਾਸਤੀ ਇੰਤਕਾਲ ਲਈ ਸੇਵਾ ਕੇਂਦਰ ਵਿਚ ਅਰਜ਼ੀ ਦਿੱਤੀ ਜਾ ਸਕਦੀ ਹੈ, ਤੀਜੀ ਸੇਵਾ 'ਚ ਰਜਿਸਟਰਡ ਵਸੀਕੇ ਦੇ ਆਧਾਰ ਇੰਤਕਾਲ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ, ਚੌਥੀ ਸੇਵਾ ਵਿਚ ਫਰਦ ਦੀ ਐਂਟਰੀ ਕਰਵਾਈ ਜਾ ਸਕਦੀ ਹੈ, ਜਿਸ 'ਚ ਫਰਦ ਦੇ ਰਿਕਾਰਡ ਵਿਚ ਦਰੁਸਤੀ ਕਰਵਾਈ ਜਾ ਸਕਦੀ ਹੈ | ਇਸੇ ਤਰ੍ਹਾਂ ਪੰਜਵੀਂ ਸੇਵਾ 'ਚ ਰਪਟ ਦੀ ਐਂਟਰੀ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ | ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਦੇ ਨਾਲ ਹੀ ਆਮ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਇਹ ਵੀ ਸਹੂਲਤ ਦਿੱਤੀ ਗਈ ਹੈ ਕਿ 1076 'ਤੇ ਡਾਇਲ ਕਰਕੇ ਕੋਈ ਵੀ ਨਾਗਰਿਕ ਆਪਣੀ ਸਹੂਲਤ ਅਨੁਸਾਰ ਸਮਾਂ ਨਿਰਧਾਰਤ ਕਰ ਸਕਦਾ ਹੈ ਅਤੇ ਸੇਵਾ ਕੇਂਦਰ ਦਾ ਪ੍ਰਤੀਨਿਧੀ ਘਰ ਆ ਕੇ ਸਬੰਧਤ ਸੇਵਾ ਪ੍ਰਦਾਨ ਕਰੇਗਾ | ਇਸ ਦੇ ਲਈ ਸਿਰਫ 50 ਰੁਪਏ ਦਾ ਵਾਧੂ ਚਾਰਜ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਸ਼ਟਰਿੰਗ ਦੀਆਂ ਪਲੇਟਾਂ ਚੋਰੀ ਅਗਲੀ ਖ਼ਬਰ ਮਸਤ ਬਾਬਾ ਜਗਤ ਰਾਮ ਦੀ ਯਾਦ 'ਚ 'ਇੱਕ ਸ਼ਾਮ ਬਾਬੇ ਮਸਤਾਂ ਦੇ ਨਾਮ' ਤਹਿਤ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।