ਢੇਰ,14 ਜੁਲਾਈ (ਸ਼ਿਵ ਕੁਮਾਰ ਕਾਲੀਆ)-ਦਰਬਾਰਾ ਸਿੰਘ ਬਾਲਾ ਦਾ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਪਿੰਡ ਕਲੋਤਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਨੰਬਰਦਾਰ ਸੰਦੀਪ ਸਿੰਘ ਕਲੋਤਾ ਨੇ ਕਿਹਾ ਕਿ ਅੱਜ ਜਥੇਦਾਰ ਦਰਬਾਰਾ ਸਿੰਘ ਬਾਲਾ ਨਾਲ ਇੱਕ ਪਰਿਵਾਰਕ ਮਿਲਣੀ ਸੀ ਅਤੇ ਆਉਣ ਵਾਲੇ ਦਿਨਾਂ ਵਿਚ ਡਾ: ਦਲਜੀਤ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਇਲਾਕੇ ਦਾ ਇੱਕ ਵੱਡਾ ਇਕੱਠ ਪਿੰਡ ਕਲੌਤਾ ਵਿਖੇ ਕੀਤਾ ਜਾਵੇਗਾ ਜਿਸ ਵਿਚ ਪਾਰਟੀ ਵਲੋਂ ਨਵੇਂ ਬਣੇ ਸਾਰੇ ਅਹੁਦੇਦਾਰਾਂ ਜਥੇਦਾਰ ਦਰਬਾਰਾ ਸਿੰਘ ਬਾਲਾ ਪ੍ਰਧਾਨ, ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ, ਜਥੇਦਾਰ ਮੋਹਣ ਸਿੰਘ ਢਾਹਾਂ, ਪਰਮਜੀਤ ਸਿੰਘ ਮੱਕੜ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਜਿਸ ਵਿਚ ਪਾਰਟੀ ਦੇ ਹੋਰ ਵੀ ਸੀਨੀਅਰ ਲੀਡਰ ਸ਼ਮੂਲੀਅਤ ਕਰਨਗੇ | ਨੰਬਰਦਾਰ ਸੰਦੀਪ ਸਿੰਘ ਕਲੋਤਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦਾ ਸ. ਬਾਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕੀ ਜਥੇਦਾਰ ਬਾਲਾ ਟਕਸਾਲੀ ਅਕਾਲੀ ਪਰਿਵਾਰ ਵਿਚੋਂ ਹਨ ਅਤੇ ਪੀੜ੍ਹੀ ਦਰ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ | ਜਥੇਦਾਰ ਬਾਲਾ ਦਾ ਪਰਿਵਾਰ 60 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹੱਕਾਂ ਦੀਆਂ ਲੜਾਈਆਂ ਲੜਦਾ ਰਿਹਾ ਅਤੇ 20 ਸਾਲਾਂ ਤੋਂ ਪਿੰਡ ਦੇ ਸਰਪੰਚ ਹਨ | ਇਹਨਾਂ ਦੀ ਧਰਮ ਪਤਨੀ ਅਤੇ ਸਾਡੀ ਭੈਣ ਬਲਾਕ ਸੰਮਤੀ ਦੀ ਚੇਅਰਮੈਨ ਵੀ ਰਹੀ ਹੈ | ਜਥੇਦਾਰ ਬਾਲਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਦੇ ਟਕਸਾਲੀ ਅਕਾਲੀ ਪਰਿਵਾਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਸਾਬਕਾ ਸਰਪੰਚ ਭਾਗ ਸਿੰਘ ਸੱਧੇਵਾਲ, ਨੰਬਰਦਾਰ ਮਨਜੀਤ ਸਿੰਘ ਬਸੋਵਾਲ, ਅਮਰੀਕ ਸਿੰਘ ਮਾਂਗੇਵਾਲ, ਬਲਦੇਵ ਸਿੰਘ, ਸੰਗਤ ਸਿੰਘ, ਬਲਜੀਤ ਸਿੰਘ, ਰੁਪਿੰਦਰ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਅਤੇ ਏ.ਪੀ ਅਗੰਮਪੁਰ ਹਾਜ਼ਰ ਸਨ |