29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਹਾਈ ਸਕੂਲ ਕਲਵਾਂ ਵਿਖੇ ਬੱਚਿਆਂ ਨੂੰ ਤਪਦਿਕ ਬਿਮਾਰੀ ਸੰਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 15-07-2025
ਕਾਹਨਪੁਰ ਖੂਹੀ, 14 ਜੁਲਾਈ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤਪਦਿਕ ਅਫ਼ਸਰ ਡਾ. ਡੋਰੀਆ ਬੱਗਾ ਅਤੇ ਡਾ ਅਮਰਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਦੀ ਅਗਵਾਈ ਵਿਚ ਮਿਸ਼ਨ 'ਟੀਬੀ ਮੁਕਤ ਭਾਰਤ' ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਲਵਾਂ ਵਿਖੇ ਬੱਚਿਆਂ ਨੂੰ ਟੀਬੀ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਨੇ ਟੀਬੀ. ਦੀ ਬਿਮਾਰੀ ਦੇ ਲੱਛਣ ਜਿਵੇਂ ਦੋ ਹਫਤਿਆਂ ਤੋਂ ਜਿਆਦੇ ਖਾਂਸੀ ਦਾ ਆਉਣਾ, ਭੁੱਖ ਘੱਟ ਲੱਗਣਾ, ਸ਼ਾਮ ਵੇਲੇ ਬੁਖਾਰ ਰਹਿਣਾ, ਬਲਗਮ ਦਾ ਆਉਣਾ, ਬਲਗਮ ਵਿਚ ਖ਼ੂਨ ਦਾ ਆਉਣਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਅਜਿਹੇ ਲੱਛਣ ਦਿਖਾਈ ਦੇਣ ਤਾਂ ਉਸ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਟੀ.ਬੀ. ਦੀ ਬਿਮਾਰੀ ਹੋ ਜਾਂਦੀ ਹੈ ਤਾਂ ਉਸ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਇਸ ਦਾ ਇਲਾਜ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਸਰਕਾਰ ਵਲੋਂ ਮਰੀਜ਼ ਨੂੰ ਚੰਗੀ ਖੁਰਾਕ ਲੈਣ ਲਈ ਹਜ਼ਾਰ ਰੁਪਿਆ ਮਹੀਨੇ ਦਾ ਉਸ ਦੇ ਖਾਤੇ ਵਿਚ ਪਾਇਆ ਜਾਂਦਾ ਹੈ | ਅੰਤ ਵਿਚ ਉਹਨਾਂ ਨੇ ਬੱਚਿਆਂ ਨੂੰ ਬਾਹਰ ਦੇ ਖਾਣੇ, ਫਾਸਟ ਫੂਡ, ਜੰਕ ਫੂਡ ਆਦਿ ਦਾ ਸੇਵਨ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਅਤੇ ਟੀ.ਬੀ. ਮੁਕਤ ਭਾਰਤ ਅਭਿਆਨ ਮਿਸ਼ਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਕਿਹਾ | ਇਸ ਮੌਕੇ ਸਕੂਲ ਮੁਖੀ ਜਸਵਿੰਦਰ ਸਿੰਘ, ਨਰਿੰਦਰ ਸਿੰਘ, ਅਨਿਲ ਕੁਮਾਰ, ਮਨਦੀਪ ਕੌਰ, ਮੈਡਮ ਸੁਰਭੀ, ਮੈਡਮ ਪੂਜਾ ਦੇਵੀ ਆਦਿ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਹੈਂਡਬਾਲ ਕਲੱਬ ਵਲੋਂ ਵਰਖਾ ਰਾਣੀ ਸਨਮਾਨਿਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਾ ਪਿੰਡ ਕਲੌਤਾ ਪਹੁੰਚਣ 'ਤੇ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।