29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 15-07-2025
ਮੋਰਿੰਡਾ, 14 ਜੁਲਾਈ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਗੁਪਤਸਰ ਸਾਹਿਬ ਮੋਰਿੰਡਾ ਵਿਖੇ ਆਯੁਰਵੇਦ ਮੋਬਾਈਲ ਹੈਲਥ ਕੇਅਰ ਪ੍ਰੋਗਰਾਮ ਅਧੀਨ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਰਾਜਪ੍ਰੀਤ ਸਿੰਘ ਰਾਜੀ ਨੇ ਦੱਸਿਆ ਕਿ ਇਹ ਕੈਂਪ ਕੇਂਦਰੀ ਖੋਜ ਸੰਸਥਾਨ ਪਟਿਆਲਾ ਦੀ ਨਿਗਰਾਨੀ ਹੇਠ ਲਗਾਇਆ ਗਿਆ | ਕੈਂਪ ਵਿਚ ਲਗਪਗ 70 ਮਰੀਜ਼ਾਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਸੰਗੀਤਾ ਰਿਸਰਚ ਅਫ਼ਸਰ, ਡਾ. ਲਵਨੀਤ, ਡਾ. ਵਿਭਾ, ਡਾ. ਪਿ੍ੰਨੀ, ਰਮਨਦੀਪ, ਕਾਰਤਿਕ ਜਗਦੀਸ਼, ਸੰਗਤ ਸਿੰਘ ਭਾਮੀਆਂ, ਪ੍ਰਧਾਨ ਜਗਦੇਵ ਸਿੰਘ, ਸੰਦੀਪ ਕੁਮਾਰ, ਹਰਜੀਤ ਸਿੰਘ, ਜਗਤਾਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ, ਗੁਰਤੇਜ ਸਿੰਘ, ਕਰਨੈਲਜੀਤ ਸਿੰਘ, ਜਗਿੰਦਰ ਸਿੰਘ, ਹੰਸਰਾਜ, ਸੁਰਿੰਦਪਾਲ ਤੇ ਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੁੱਢਾ ਭੋਰਾ ਦੇ ਆਮ ਇਜਲਾਸ 'ਚ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਵਿਚਾਰਾਂ ਅਗਲੀ ਖ਼ਬਰ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ ਵਿਖੇ ਝੰਡਾ ਚੜ੍ਹਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।