29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬੁੱਢਾ ਭੋਰਾ ਦੇ ਆਮ ਇਜਲਾਸ 'ਚ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਅਹਿਮ ਵਿਚਾਰਾਂ

ਅਜੀਤ ਡੈਸਕ 15-07-2025
ਰੂਪਨਗਰ, 14 ਜੁਲਾਈ (ਯਸ਼ਵੰਤ ਬੱਸੀ)-ਗ੍ਰਾਮ ਪੰਚਾਇਤ ਪਿੰਡ ਬੁੱਢਾ ਭੋਰਾ ਦਾ ਆਮ ਇਜਲਾਸ ਯਾਦਗਾਰੀ ਧਰਮਸ਼ਾਲਾ ਬਾਬਾ ਜਿਊਣ ਸਿੰਘ ਜੀ ਵਿਖੇ ਸਰਪੰਚ ਮਨਜੀਤ ਕੌਰ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਇਸ ਆਮ ਇਜਲਾਸ ਵਿਚ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਪਿੰਡ ਵਿਚ ਹੋਣ ਵਾਲੇ ਕੰਮਾਂ ਬਾਰੇ ਮਤੇ ਪਾਸ ਕੀਤੇ ਗਏ | ਪਿਛਲੇ ਲੰਮੇ ਸਮੇਂ ਤੋਂ ਚਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪਹਿਲ ਦੇ ਅਧਾਰ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਪਾਣੀ ਦੀ ਟੈਂਕੀ ਦੀ ਮੰਗ ਕੀਤੀ ਗਈ ਤਾਂ ਜੋ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ | ਪੰਜਾਬ ਸਰਕਾਰ ਵਲੋ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਵਿਲੇਜ ਡਿਫੈਂਸ ਕਮੇਟੀ ਦਾ ਗਠਨ ਕੀਤਾ ਗਿਆ | ਸਮੂਹ ਇਕੱਠ ਨੇ ਪਿੰਡ ਨੂੰ 100 ਫ਼ੀਸਦੀ ਨਸ਼ਾ ਮੁਕਤ ਕਰਨ ਦਾ ਪ੍ਰਣ ਵੀ ਲਿਆ | ਇਸ ਮੌਕੇ ਸਰਪੰਚ ਮਨਜੀਤ ਕੌਰ, ਪੰਚ ਗੁਲਜਾਰ ਸਿੰਘ, ਪੰਚ ਕੁਲਵੰਤ ਕੌਰ, ਪੰਚ ਮਹਿੰਦਰ ਸਿੰਘ ਅਤੇ ਪੰਚਾਇਤ ਸੈਕਟਰੀ ਮੁਖਤਿਆਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਬਰਪੁਰ-ਮਗਰੋੜ ਵਿਖੇ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।