ਪੁਰਖਾਲੀ, 14 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਅਕਬਰਪੁਰ-ਮਗਰੋੜ ਵਿਖੇ ਸਵ. ਗੁਰਚਰਨ ਸਿੰਘ ਥਾਣੇਦਾਰ ਦੀ ਯਾਦ ਵਿਚ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਭਾਜਪਾ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਪਹੁੰਚ ਕੇ ਦੰਗਲ ਦੇ ਮੁਕਾਬਲਿਆਂ ਦਾ ਆਨੰਦ ਲਿਆ ਅਤੇ ਪ੍ਰਬੰਧਕ ਕਮੇਟੀ ਨੂੰ ਪ੍ਰਬੰਧਾਂ ਲਈ ਮੁਬਾਰਕਬਾਦ ਦਿੱਤੀ | ਸ. ਲਾਲਪੁਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੁਸ਼ਤੀ ਵਰਗੀਆਂ ਖੇਡਾਂ ਦੇ ਨਾਲ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੁੰਦੇ ਹਨ, ਨਾਲ ਹੀ ਇਹ ਸਮਾਜ ਵਿਚ ਏਕਤਾ, ਅਨੁਸ਼ਾਸਨ ਤੇ ਸੱਭਿਆਚਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਨੇ ਸਵ. ਗੁਰਚਰਨ ਸਿੰਘ ਥਾਣੇਦਾਰ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿੰਡ ਵਿਖ਼ੇ ਜੋ ਕੁਸ਼ਤੀ ਅਖਾੜਾ ਬਣਾ ਕੇ ਨੌਜਵਾਨਾਂ ਨੂੰ ਤੋਹਫ਼ਾ ਦਿੱਤਾ, ਉਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਦੰਗਲ ਦੀ ਸਫਲਤਾ ਲਈ ਪਿੰਡ ਦੀ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਖਾਸ ਤੌਰ 'ਤੇ ਵਧਾਈ ਦੇ ਪਾਤਰ ਹਨ | ਇਸ ਮੌਕੇ ਭਾਜਪਾ ਆਗੂ ਜਗਦੀਸ਼ ਚੰਦਰ ਕਜਲਾ, ਓਾਕਾਰ ਅਬਿਆਨਾ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅਮਨਪ੍ਰੀਤ ਸਿੰਘ ਕੱਬੜਵਾਲ, ਧਰਮਿੰਦਰ ਸਿੰਘ ਭਿੰਦਾ, ਪਿ੍ੰਸ ਰਾਣਾ ਤੇ ਰਾਜ ਕੁਮਾਰ ਰਾਣਾ ਸਮੇਤ ਕਈ ਹੋਰ ਵਿਅਕਤੀ ਵੀ ਮੌਜੂਦ ਰਹੇ |